ਬੁੱਧਵਾਰ ਸ਼ਾਮ ਨੂੰ ਵੈਤਾਕੋ ਵਿੱਚ ਕਥਿਤ ਹਮਲੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਰਾਤ 9.30 ਵਜੇ ਤੋਂ ਠੀਕ ਪਹਿਲਾਂ ਨਗਾਰਵਾਹੀਆ ਦੇ ਕੈਵਨ ਸਟ੍ਰੀਟ ਵਿੱਚ ਇੱਕ ਰਿਹਾਇਸ਼ੀ ਪਤੇ ‘ਤੇ ਇੱਕ ਗੰਭੀਰ ਹਮਲੇ ਦੀ ਰਿਪੋਰਟ ਦਾ ਜਵਾਬ ਦਿੱਤਾ ਸੀ। ਅਧਿਕਾਰੀ ਜਦੋਂ ਘਰ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਮ੍ਰਿਤਕ ਪਾਇਆ। ਉੱਥੇ ਹੀ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਦੋਸ਼ਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇੱਕ ਪੁਲਿਸ ਬਿਆਨ ਵਿੱਚ ਕਿਹਾ ਗਿਆ ਹੈ ਕਿ, “ਘਟਨਾ ਦੇ ਹਾਲਾਤਾਂ ਦੀ ਜਾਂਚ ਚੱਲ ਰਹੀ ਹੈ ਅਤੇ ਹੋਰ ਜਾਣਕਾਰੀ ਉਪਲਬਧ ਹੋਣ ‘ਤੇ ਸਰਗਰਮੀ ਨਾਲ ਜਾਰੀ ਕੀਤੀ ਜਾਵੇਗੀ।”
