ਨਿਊਜ਼ੀਲੈਂਡ ‘ਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਆਏ ਦਿਨ ਹੀ ਕੋਈ ਨਾ ਕੋਈ ਵਾਰਦਾਤ ਵਾਪਰ ਰਹੀ ਹੈ। ਤਾਜ਼ਾ ਮਾਮਲਾ ਆਕਲੈਂਡ ਦੇ ਮਾਊਂਟ ਰੋਸਕਿਲ ਤੋਂ ਸਾਹਮਣੇ ਆਇਆ ਹੈ। ਦਰਅਸਲ ਬੁੱਧਵਾਰ ਤੜਕੇ ਆਕਲੈਂਡ ਦੇ ਮਾਊਂਟ ਰੋਸਕਿਲ ਵਿੱਚ ਏਅਰ ਗਨ ਨਾਲ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਐਮਰਜੈਂਸੀ ਸੇਵਾਵਾਂ ਸਵੇਰੇ 3.10 ਵਜੇ ਫੁੱਲਜੇਮਜ਼ ਐਵੇਨਿਊ ‘ਤੇ ਇੱਕ ਪਤੇ ‘ਤੇ ਪਹੁੰਚੀਆਂ ਸੀ। ਜਿਸ ਵਿਅਕਤੀ ਨੂੰ ਗੋਲੀ ਲੱਗੀ ਸੀ, ਉਸ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਉਨ੍ਹਾਂ ਦੀਆਂ ਸੱਟਾਂ ਜਾਨਲੇਵਾ ਨਹੀਂ ਹਨ। ਫਿਲਹਾਲ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ “ਉਹ ਮੰਨਦੇ ਹਨ ਕਿ ਇੱਕ ਏਅਰ ਗਨ ਦੀ ਵਰਤੋਂ ਕੀਤੀ ਗਈ ਸੀ”।
