[gtranslate]

Breaking: ਆਮ ਲੋਕਾਂ ਲਈ ਵੱਡੀ ਖੁਸ਼ਖ਼ਬਰੀ, ਸਸਤਾ ਹੋਇਆ ਪੈਟਰੋਲ ਤੇ ਡੀਜ਼ਲ, ਗੈਸ ਸਲੰਡਰ ਵੀ 200 ਰੁਪਏ ਹੋਇਆ ਸਸਤਾ

petrol diesel excise duty reduction

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਖੁਸ਼ਖਬਰੀ ਆਈ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਕਿਹਾ ਕਿ ਅਸੀਂ ਪੈਟਰੋਲ ‘ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਈਂਧਨ ਤੋਂ ਇਲਾਵਾ, ਸਰਕਾਰ ਨੇ ਮਹਿੰਗੇ ਗੈਸ ਸਿਲੰਡਰ ਖਰੀਦਣ ਵਾਲਿਆਂ ਨੂੰ ਵੀ ਰਾਹਤ ਦਿੱਤੀ ਹੈ ਅਤੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ ਦੀ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਇਸ ਦਾ ਐਲਾਨ ਕਰਦਿਆਂ ਨਿਰਮਲਾ ਸੀਤਾਰਮਨ ਨੇ ਕਿਹਾ, “ਅਸੀਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦੇਵਾਂਗੇ। ਇਸ ਨਾਲ ਸਾਡੀਆਂ ਮਾਵਾਂ ਅਤੇ ਭੈਣਾਂ ਦੀ ਮਦਦ ਹੋਵੇਗੀ।”

ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਦੋਂ ਤੋਂ ਕੇਂਦਰ ਵਿੱਚ ਪੀਐਮ ਮੋਦੀ ਦੀ ਸਰਕਾਰ ਆਈ ਹੈ, ਅਸੀਂ ਗਰੀਬਾਂ ਦੀ ਭਲਾਈ ਲਈ ਕੰਮ ਕਰ ਰਹੇ ਹਾਂ। ਅਸੀਂ ਗਰੀਬ ਅਤੇ ਮੱਧ ਵਰਗ ਦੀ ਮਦਦ ਲਈ ਕੁੱਝ ਕਦਮ ਚੁੱਕੇ ਹਨ। ਇਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਸਾਡੇ ਕਾਰਜਕਾਲ ਦੌਰਾਨ ਔਸਤ ਮਹਿੰਗਾਈ ਪਿਛਲੀ ਸਰਕਾਰ ਨਾਲੋਂ ਘੱਟ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਦੁਨੀਆ ਇਸ ਸਮੇਂ ਮੁਸ਼ਕਿਲ ਦੌਰ ‘ਚੋਂ ਗੁਜ਼ਰ ਰਹੀ ਹੈ। ਜਦੋਂ ਦੁਨੀਆ ਕੋਰੋਨਾ ਮਹਾਂਮਾਰੀ ਤੋਂ ਉਭਰ ਰਹੀ ਸੀ, ਯੂਕਰੇਨ ਸੰਕਟ ਪੈਦਾ ਹੋ ਗਿਆ, ਜਿਸ ਨਾਲ ਸਪਲਾਈ ਚੇਨ ਅਤੇ ਬਹੁਤ ਸਾਰੀਆਂ ਚੀਜ਼ਾਂ ਦੀ ਕਮੀ ਹੋ ਗਈ। ਇਸ ਦੇ ਕਈ ਦੇਸ਼ਾਂ ਵਿੱਚ ਮਹਿੰਗਾਈ ਅਤੇ ਆਰਥਿਕ ਸੰਕਟ ਪੈਦਾ ਹੋ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਪਲਾਸਟਿਕ ਉਤਪਾਦਾਂ ਲਈ ਕੱਚੇ ਮਾਲ ‘ਤੇ ਵੀ ਕਸਟਮ ਡਿਊਟੀ ਘਟਾ ਰਹੇ ਹਾਂ, ਜਿੱਥੇ ਸਾਡੀ ਦਰਾਮਦ ਨਿਰਭਰਤਾ ਜ਼ਿਆਦਾ ਹੈ। ਇਸ ਨਾਲ ਤਿਆਰ ਉਤਪਾਦਾਂ ਦੀ ਲਾਗਤ ਘੱਟ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੀਮਿੰਟ ਦੀ ਉਪਲਬਧਤਾ ਨੂੰ ਠੀਕ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ।

ਕੇਂਦਰ ਦੇ ਇਸ ਐਲਾਨ ਤੋਂ ਬਾਅਦ ਕਾਂਗਰਸ ਨੇ ਮੋਦੀ ਸਰਕਾਰ ‘ਤੇ ਪਲਟਵਾਰ ਕੀਤਾ ਹੈ। ਕਾਂਗਰਸ ਨੇਤਾ ਰਣਦੀਪ ਸਿੰਘ ਸੂਰਜੇਵਾਲਾ ਨੇ ਟਵੀਟ ਕੀਤਾ, “ਵਿੱਤ ਮੰਤਰੀ ਜੀ, ਅੱਜ ਪੈਟਰੋਲ ਦੀ ਕੀਮਤ 105.41 ਰੁਪਏ ਪ੍ਰਤੀ ਲੀਟਰ ਹੈ। ਤੁਸੀਂ ਕਿਹਾ ਹੈ ਕਿ ਕੀਮਤਾਂ 9.50 ਰੁਪਏ ਪ੍ਰਤੀ ਲੀਟਰ ਘੱਟ ਹੋਣਗੀਆਂ। 21 ਮਾਰਚ 2022 ਨੂੰ ਯਾਨੀ 60 ਦਿਨ ਪਹਿਲਾਂ ਪੈਟਰੋਲ ਦੀ ਕੀਮਤ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਹੈ। 60 ਦਿਨਾਂ ਵਿੱਚ ਤੁਸੀਂ ਪੈਟਰੋਲ ਦੀਆਂ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਅਤੇ ਹੁਣ 9.50 ਰੁਪਏ ਪ੍ਰਤੀ ਲੀਟਰ ਘਟਾਇਆ ਹੈ। ਲੋਕਾਂ ਨੂੰ ਮੂਰਖ ਨਾ ਬਣਾਓ।

Leave a Reply

Your email address will not be published. Required fields are marked *