ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ 1 ਰੁਪਏ ਵਧਾ ਦਿੱਤਾ ਹੈ। ਵਧੀਆਂ ਹੋਈਆਂ ਕੀਮਤਾਂ ਸ਼ਨੀਵਾਰ ਅੱਧੀ ਰਾਤ 12 ਤੋਂ ਲਾਗੂ ਹੋ ਗਈਆਂ ਹਨ। ਹੁਣ ਪੰਜਾਬ ‘ਚ ਪੈਟਰੋਲ ਦੀ ਕੀਮਤ 98.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.95 ਰੁਪਏ ਪ੍ਰਤੀ ਲੀਟਰ ਹੋਵੇਗੀ। ਸੂਤਰਾਂ ਅਨੁਸਾਰ ਸ਼ੁੱਕਰਵਾਰ ਨੂੰ ਮਾਨਸਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹਾਲਾਂਕਿ ਇਸ ਸਬੰਧੀ ਸਰਕਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਦਾ ਨੋਟੀਫਿਕੇਸ਼ਨ ਦੇਰ ਰਾਤ ਗੁਪਤ ਤਰੀਕੇ ਨਾਲ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਦੀ ਚੰਨੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਇਆ ਸੀ।
