ਸ਼ੁੱਕਰਵਾਰ ਨੂੰ ਪੰਜਾਬ ਕੈਬਿਨੇਟ ਦੀ ਮੀਟਿੰਗ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ‘ਤੇ ਪਹਿਲਾ ਟੈਕਸ ਲਗਾ ਦਿੱਤਾ ਹੈ। ਇਹ ਟੈਕਸ ਪੈਟਰੋਲ ਅਤੇ ਡੀਜ਼ਲ ‘ਤੇ ਲਗਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਇਆ ਹੈ। ਸੱਤਾ ‘ਚ ਆਉਣ ਤੋਂ ਬਾਅਦ ‘ਆਪ’ ਸਰਕਾਰ ਵੱਲੋਂ ਜਨਤਾ ‘ਤੇ ਲਗਾਇਆ ਗਿਆ ਇਹ ਪਹਿਲਾ ਟੈਕਸ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਜਨਤਾ ਲਈ ਸਭ ਤੋਂ ਅਹਿਮ ਫੈਸਲਾ ਲਿਆ ਗਿਆ ਹੈ। ਪੂਰੇ ਸਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਸਥਿਰਤਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਇਸ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ।
ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਪੰਜਾਬ ਦਾ ਮਾਲੀਆ ਵਧਾਉਣ ਦੀ ਲੋੜ ਸੀ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਪੈਟਰੋਲ ਅਤੇ ਡੀਜ਼ਲ ‘ਤੇ ਸੈੱਸ ਲਗਾਇਆ ਗਿਆ ਹੈ। ਦੂਜੇ ਪਾਸੇ ਮਾਹਿਰਾਂ ਅਨੁਸਾਰ ਪੰਜਾਬ ਵਿੱਚ ਹਰ ਸਾਲ ਕਰੀਬ 54 ਲੱਖ ਕਿਲੋ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਖਪਤ ਹੁੰਦੀ ਹੈ। ਯਾਨੀ ਇਸ ਫੈਸਲੇ ਨਾਲ ਹਰ ਸਾਲ ਪੰਜਾਬ ਦੇ ਬਜਟ ਵਿੱਚ ਲਗਭਗ 470 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਤੌਰ ‘ਤੇ ਜੁੜ ਜਾਵੇਗੀ।
ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀਆਂ ਦੀ ਅਹਿਮ Press Conference https://t.co/GdmPzi1NjT
— AAP Punjab (@AAPPunjab) February 3, 2023