ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਸ਼ੁੱਕਰਵਾਰ ਨੂੰ ਤੂਫਾਨ ਨਾਲ ਤਬਾਹ ਹੋਏ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ, ਚੱਕਰਵਾਤ ਗੈਬਰੀਏਲ ਪ੍ਰਤੀ ਸਰਕਾਰ ਦੇ ਜਵਾਬ ਬਾਰੇ ਇੱਕ ਅਪਡੇਟ ਪ੍ਰਦਾਨ ਕੀਤੀ ਹੈ। ਪ੍ਰਧਾਨ ਮੰਤਰੀ ਨੈਪੀਅਰ, ਐਸਕ ਵੈਲੀ ਤੇ ਹਾਕਸਬੇਅ ਵਿੱਚ ਤੂਫਾਨ ਕਾਰਨ ਹੋਏ ਨੁਕਸਾਨ ਦਾ ਜ਼ਾਇਜਾ ਲੈਣ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਾਲਾਤ ਅਜੇ ਵੀ ਬਹੁਤ ਗੰਭੀਰ ਹਨ। ਉਨ੍ਹਾਂ ਕਿਹਾ ਕਿ ਹਲਾਤ ਸੁਧਰਨ ਨੂੰ ਕਈ ਦਿਨ ਲੱਗ ਸਕਦੇ ਹਨ। ਉੱਥੇ ਹੀ ਬਿਜਲੀ ਤੋਂ ਬਿਨਾਂ ਰਹਿ ਰਹੇ ਲੋਕਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਬਿਜਲੀ ਸਬੰਧੀ ਆ ਰਹੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ।
