ਮਸ਼ਹੂਰ ਬਾਲੀਵੁੱਡ ਅਭਿਨੇਤਾ ਆਮਿਰ ਖਾਨ ਅਤੇ ਅਭਿਨੇਤਰੀ ਵਿਦਿਆ ਬਾਲਨ ਨੇ ਹਾਲ ਹੀ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਇਸ ਬੈਠਕ ‘ਚ ਸਿਧਾਰਥ ਰਾਏ ਕਪੂਰ, ਰੋਨੀ ਸਕ੍ਰੂਵਾਲਾ ਅਤੇ ਫਿਲਮ ਨਿਰਦੇਸ਼ਕ ਆਸ਼ੂਤੋਸ਼ ਗੋਵਾਰੀਕਰ ਵੀ ਮੌਜੂਦ ਸਨ। ਇਹ ਬੈਠਕ ਮੁੰਬਈ ‘ਚ ਹੋਈ, ਜਿੱਥੇ ਭਾਰਤੀ ਸਿਨੇਮਾ ਅਤੇ ਨਿਊਜ਼ੀਲੈਂਡ ਵਿਚਾਲੇ ਸੰਭਾਵਿਤ ਫਿਲਮ ਪ੍ਰੋਜੈਕਟਾਂ ‘ਤੇ ਚਰਚਾ ਕੀਤੀ ਗਈ। ਦਰਅਸਲ, ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਨਿਊਜ਼ੀਲੈਂਡ ਵਿੱਚ ਫਿਲਮ ਨਿਰਮਾਣ ਲਈ ਬਾਲੀਵੁੱਡ ਦੇ ਦਿੱਗਜ ਕਲਾਕਾਰਾਂ ਨੂੰ ਸੱਦਾ ਦਿੱਤਾ ਸੀ। ਉਨ੍ਹਾਂ ਭਾਰਤੀ ਫਿਲਮ ਇੰਡਸਟਰੀ ਨੂੰ ਅਪੀਲ ਕੀਤੀ ਕਿ ਉਹ ਨਿਊਜ਼ੀਲੈਂਡ ਨੂੰ ਸ਼ੂਟਿੰਗ ਦੇ ਪ੍ਰਮੁੱਖ ਸਥਾਨ ਵਜੋਂ ਅਪਣਾਉਣ।
ਪ੍ਰਧਾਨ ਮੰਤਰੀ ਲਕਸਨ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ‘ਫਿਲਮ ਉਦਯੋਗ ਸਾਡੀ ਅਰਥਵਿਵਸਥਾ ‘ਚ ਵੱਡਾ ਯੋਗਦਾਨ ਪਾਉਂਦਾ ਹੈ, ਜਿਸ ਨਾਲ ਰੋਜ਼ਗਾਰ ਦੇ ਮੌਕੇ ਵਧਦੇ ਹਨ ਅਤੇ ਆਮਦਨ ਵਧਦੀ ਹੈ। ਮੈਂ ਚਾਹੁੰਦਾ ਹਾਂ ਕਿ ਇਹ ਰੁਝਾਨ ਹੋਰ ਵੀ ਜਾਰੀ ਰਹੇ, ਇਸ ਲਈ ਮੈਂ ਬਾਲੀਵੁੱਡ ਸਟਾਰਜ਼ ਨੂੰ ਮਿਲਿਆ ਅਤੇ ਉਨ੍ਹਾਂ ਦੇ ਵਿਚਾਰ ਜਾਣੇ। ਇਸ ਮੁਲਾਕਾਤ ਨੂੰ ਖਾਸ ਦੱਸਦੇ ਹੋਏ ਵਿਦਿਆ ਬਾਲਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਲਿਖਿਆ, ‘ਮਾਨਯੋਗ ਪ੍ਰਧਾਨ ਮੰਤਰੀ ਜੀ, ਤੁਹਾਨੂੰ ਮਿਲ ਕੇ ਬਹੁਤ ਚੰਗਾ ਲੱਗਾ।’