ਐਤਵਾਰ ਨੂੰ ਨਿਊਜੀਲੈਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਨਸ ਕ੍ਰਾਈਸਚਰਚ ਦੇ ਗੁਰੂਘਰ ‘ਚ ਨਤਮਸਤਕ ਹੋਏ ਹਨ। ਲੇਬਰ ਪਾਰਟੀ ਦੇ ਲੀਡਰ ਅਤੇ ਮੌਜੂਦਾ ਪ੍ਰਧਾਨ ਮੰਤਰੀ ਕ੍ਰਿਸ ਹਿਪਕਨਸ ਆਪਣੀ ਟੀਮ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕ੍ਰਾਈਸਚਰਚ ‘ਚ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਦੇ ਵੱਲੋਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ਗਿਆ। ਇਸ ਮਗਰੋਂ ਉਨ੍ਹਾਂ ਨੇ ਗੁਰੂਘਰ ‘ਚ ਮੌਜੂਦ ਸੰਗਤਾਂ ਨੂੰ ਸੰਬੋਧਨ ਵੀ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਨਸ ਨੇ ਸਿੱਖ ਕੌਮ ਵੱਲੋਂ ਨਿਊਜੀਲੈਡ ਦੇ ਵਿਕਾਸ ‘ਚ ਪਾਏ ਯੋਗਦਾਨ ਦੀ ਰੱਜ ਕੇ ਤਾਰੀਫ ਵੀ ਕੀਤੀ।
ਉੱਥੇ ਹੀ ਇਸ ਦੌਰਾਨ ਨਿਊਜੀਲੈਡ ਸੈਟਰਲ ਸਿੱਖ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨੇ ਭਾਈਚਾਰੇ ਦੇ ਮੁੱਦਿਆਂ ਨੂੰ ਪ੍ਰਧਾਨ ਮੰਤਰੀ ਸਾਹਮਣੇ ਰੱਖਿਆ ਅਤੇ ਛੇਤੀ ਤੋਂ ਛੇਤੀ ਹੱਲ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕ੍ਰਾਈਸਚਰਚ ਦੇ ਪ੍ਰਧਾਨ ਚਰਨ ਸਿੰਘ ਤੇ ਦਲਜੀਤ ਸਿੰਘ ਨੇ ਆਏ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ।