ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਅਧਿਕਾਰੀਆਂ ਨੇ ਆਕਲੈਂਡ ਖੇਤਰ ਲਈ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕੀਤੀ ਸੀ ਅਤੇ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਇੱਕ ਫੌਜੀ ਜਹਾਜ਼ ਵਿੱਚ ਸ਼ਹਿਰ ਦਾ ਦੌਰਾ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਜੈਸਿੰਡਾ ਆਰਡਰਨ ਦੇ ਅਸਤੀਫੇ ਤੋਂ ਬਾਅਦ ਹਿਪਕਿਨਜ਼ ਨੇ ਬੁੱਧਵਾਰ ਨੂੰ ਉੱਚ ਅਹੁਦੇ ਦੀ ਸਹੁੰ ਚੁੱਕੀ ਸੀ। ਉੱਥੇ ਹੀ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਉਨ੍ਹਾਂ ਆਕਲੈਂਡ ਵਾਸੀਆਂ ਦੇ ਘਰ ਪੁੱਜੇ ਜੋ ਬੀਤੇ ਦਿਨੀਂ ਖਰਾਬ ਮੌਸਮ ਤੇ ਹੜ੍ਹਾਂ ਕਾਰਨ ਬਹੁਤ ਜਿਆਦਾ ਪ੍ਰਭਾਵਿਤ ਹੋਏ ਸਨ। ਇਸ ਮੌਕੇ ਪ੍ਰਧਾਨ ਮੰਤਰੀ ਦੇ ਨਾਲ ਐਮਰਜੈਂਸੀ ਡਾਇਜੇਸਟਰ ਮਨਿਸਟਰ ਕਿਰਨ ਮੈਕਨਲਟੀ ਵੀ ਮੌਜੂਦ ਸਨ।