ਪਿਛਲੇ ਕੁੱਝ ਦਿਨਾਂ ਚਰਚਾਵਾਂ ਹੋ ਰਹੀਆਂ ਸਨ ਕਿ ਨਿਊਜ਼ੀਲੈਂਡ ‘ਚ ਹੋਣ ਵਾਲੀਆਂ ਅਗਲੀਆਂ ਚੋਣਾਂ ਤੋਂ ਪਹਿਲਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਪਰ ਹੁਣ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਇੰਨ੍ਹਾਂ ਚਰਚਾਵਾਂ ਨੂੰ ਲੈ ਕੇ ਇੱਕ ਬਿਆਨ ਦਿੱਤਾ ਹੈ, ਦਰਅਸਲ ਉਨ੍ਹਾਂ ਨੇ ਕਿਹਾ ਕਿ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਉਨ੍ਹਾਂ ਦਾ ਕੋਈ ਵਿਚਾਰ ਨਹੀਂ ਹੈ। ਇਸੇ ਕਾਰਨ ਉਨ੍ਹਾਂ ਨੇ ਨੈਸ਼ਨਲ ਮੀਡੀਆ ਸਾਹਮਣੇ ਇਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ। ਉੱਥੇ ਹੀ ਉਨ੍ਹਾਂ ਦੇ ਨਿਊ ਪਲਾਈਮਾਊਥ ਵਿਖੇ ਜਾਣ ਬਾਰੇ ਜੋ ਖਬਰਾਂ ਆ ਰਹੀਆਂ ਸਨ ਉਨ੍ਹਾਂ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਅਜਿਹਾ ਕਰਨ ਦਾ ਵੀ ਕੋਈ ਇਰਾਦਾ ਨਹੀਂ ਹੈ। ਇਹ ਸਭ ਅਫਵਾਹਾਂ ਹਨ ਜੋ ਉਨ੍ਹਾਂ ਬਾਰੇ ਫੈਲਾਈਆਂ ਜਾ ਰਹੀਆਂ ਹਨ।
