15 ਅਗਸਤ 1947 ਨੂੰ ਭਾਰਤ ਨੂੰ ਆਜ਼ਾਦੀ ਮਿਲੀ ਸੀ। ਪਰ ਬ੍ਰਿਟਿਸ਼ ਸਰਕਾਰ ਨੇ ਵੰਡ ਦੀ ਵੱਡੀ ਕੀਮਤ ਅਦਾ ਕਰਵਾ ਕੇ ਭਾਰਤ ਨੂੰ ਆਜ਼ਾਦੀ ਦੀ ਖੁਸ਼ੀ ਸੌਂਪੀ ਸੀ। ਇਸ ਦੇ ਨਾਲ ਹੀ 14 ਅਗਸਤ ਨੂੰ ਪਾਕਿਸਤਾਨ ਵਿੱਚ ਆਜ਼ਾਦੀ ਦਿਵਸ ਮਨਾਇਆ ਜਾਂਦਾ ਹੈ। ਪਰ 14 ਅਗਸਤ ਦਾ ਇਤਿਹਾਸ ਕਾਫੀ ਦੁਖਦ ਹੈ ਕਿਉਂਕ ਇਸ ਦਿਨ ਭਾਰਤ ਅਤੇ ਪਾਕਿਸਤਾਨ ਦੋ ਹਿੱਸਿਆਂ ਵਿੱਚ ਵੰਡੇ ਗਏ ਸਨ। ਇਸ ਵਿਚਕਾਰ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਗਸਤ ਨੂੰ ‘ਵਿਭਾਜਨ ਭਿਆਨਕ ਯਾਦਗਾਰੀ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਦੀ ਵੰਡ ਦੇ ਦਰਦ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
#PartitionHorrorsRemembranceDay का यह दिन हमें भेदभाव, वैमनस्य और दुर्भावना के जहर को खत्म करने के लिए न केवल प्रेरित करेगा, बल्कि इससे एकता, सामाजिक सद्भाव और मानवीय संवेदनाएं भी मजबूत होंगी।
— Narendra Modi (@narendramodi) August 14, 2021
ਨਫ਼ਰਤ ਅਤੇ ਹਿੰਸਾ ਦੇ ਕਾਰਨ, ਸਾਡੇ ਲੱਖਾਂ ਭੈਣਾਂ ਅਤੇ ਭਰਾਵਾਂ ਨੂੰ ਉੱਜੜਨਾ ਪਿਆ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੀ ਜਾਨ ਵੀ ਚਲੀ ਗਈ। ਉਨ੍ਹਾਂ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ਵਿੱਚ, 14 ਅਗਸਤ ਨੂੰ ‘Partition Horrors Remembrance Day’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਵਿਭਾਜਨ ਭਿਆਨਕ ਯਾਦਗਾਰੀ ਦਿਵਸ’ ਦਾ ਇਹ ਦਿਨ ਨਾ ਸਿਰਫ ਸਾਨੂੰ ਭੇਦਭਾਵ, ਦੁਸ਼ਮਣੀ ਅਤੇ ਬਦਨੀਤੀ ਦੇ ਜ਼ਹਿਰ ਨੂੰ ਖਤਮ ਕਰਨ ਲਈ ਪ੍ਰੇਰਿਤ ਕਰੇਗਾ, ਬਲਕਿ ਇਹ ਏਕਤਾ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਸੰਵੇਦਨਾਵਾਂ ਨੂੰ ਵੀ ਮਜ਼ਬੂਤ ਕਰੇਗਾ।”