ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ ਯੂਰਪ ਦੌਰੇ ‘ਤੇ ਹਨ। ਜਰਮਨੀ ਤੋਂ ਬਾਅਦ ਪੀਐਮ ਮੋਦੀ ਹੁਣ ਦੂਜੇ ਦਿਨ ਡੈਨਮਾਰਕ ਪਹੁੰਚੇ ਹਨ। ਜਿੱਥੇ ਏਅਰਪੋਰਟ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ। ਡੈਨਮਾਰਕ ਦੀ ਪੀਐਮ ਫਰੈਡਰਿਕਸਨ ਖੁਦ ਪੀਐਮ ਮੋਦੀ ਦਾ ਸਵਾਗਤ ਕਰਨ ਲਈ ਏਅਰਪੋਰਟ ਪਹੁੰਚੇ ਸਨ। ਪੀਐਮ ਮੋਦੀ ਇੱਥੇ ਭਾਰਤ-ਨੋਰਡਿਕ ਸੰਮੇਲਨ ਵਿੱਚ ਹਿੱਸਾ ਲੈਣਗੇ।
ਹਵਾਈ ਅੱਡੇ ‘ਤੇ ਗਰਮਜੋਸ਼ੀ ਨਾਲ ਸਵਾਗਤ ਕਰਨ ਤੋਂ ਬਾਅਦ ਪੀਐਮ ਮੋਦੀ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਪਹੁੰਚੇ। ਜਿੱਥੇ ਉਨ੍ਹਾਂ ਨੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ।