ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਕੋਰੋਨਾ ਪੌਜੇਟਿਵ ਹੋਣ ਤੋਂ ਬਾਅਦ ਲੋਕ ਸਿਹਤਯਾਬ ਹੋਣ ਦੀ ਕਾਮਨਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲੈਦਿਆਂ ਹਾਲ-ਚਾਲ ਪੁੱਛਿਆ ਹੈ। ਬੀਤੇ ਦਿਨ ਖਾਂਸੀ, ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਹੋਣ ਕਾਰ ਪ੍ਰਕਾਸ਼ ਬਾਦਲ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (DMCH) ਦੇ ਹੀਰੋ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ ਸੀ।
ਜਿੱਥੇ ਉਨ੍ਹਾਂ ਦੇ ਟੈਸਟ ਦੀ ਪਹਿਲੀ ਰਿਪੋਰਟ ‘ਚ ਕੋਰੋਨਾ ਪੌਜੇਟਿਵ ਪਾਇਆ ਗਿਆ ਹੈ। ਇਸ ਦੇ ਨਾਲ ਹੀ ਬਾਅਦ ਵਿੱਚ ਦੂਜੀ RT-PCR ਰਿਪੋਰਟ ਵੀ ਕੋਰੋਨਾ ਪੌਜੇਟਿਵ ਆਈ ਅਤੇ ਉਨ੍ਹਾਂ ਨੂੰ ਹਲਕਾ ਬੁਖਾਰ, ਗਲੇ ਵਿੱਚ ਖਰਾਸ਼, ਜ਼ੁਕਾਮ ਅਤੇ ਖੰਘ ਵਰਗੇ ਹਲਕੇ ਲੱਛਣ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੀ ਕਾਫੀ ਸਰਗਰਮ ਸਨ, ਪ੍ਰਕਾਸ਼ ਸਿੰਘ ਬਾਦਲ ਵੀ ਲਗਾਤਾਰ ਆਪਣੇ ਹਲਕੇ ਲੰਬੀ ਦੇ ਵਿੱਚ ਘਰ-ਘਰ ਚੋਣ ਪ੍ਰਚਾਰ ਕਰ ਰਹੇ ਸਨ।