[gtranslate]

ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਤ, ਪੜ੍ਹੋ ਪੰਜਾਬ ਦੇ ਕਿੰਨ੍ਹਾਂ ਮੁੱਦਿਆਂ ‘ਤੇ ਹੋਈ ਗੱਲਬਾਤ

pm modi captain meeting

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵੀ ਮੌਜੂਦ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੀ ਮੁਲਾਕਾਤ ਹੋਈ ਹੈ। ਪੰਜਾਬ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ‘ਤੇ ਚਰਚਾ ਕੀਤੀ ਗਈ ਹੈ। ਇਸ ਦੌਰਾਨ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ ਹੈ। ਇਹ ਸਾਡੇ ਦੋਵਾਂ ਲਈ ਹਮੇਸ਼ਾ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਮੀਟਿੰਗ ਨੂੰ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਨੂੰ ਭਾਜਪਾ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਅਗਲੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲੇ ਆਪਣੇ ਚੋਣ ਨਿਸ਼ਾਨ ‘ਤੇ ਲੜਨ ਦੀ ਤਿਆਰੀ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਵਿਦੇਸ਼ ਤੋਂ ਇਲਾਜ ਕਰਵਾ ਕੇ ਪਰਤੇ ਹਨ। ਇਸ ਤੋਂ ਬਾਅਦ ਉਹ ਕੁੱਝ ਦਿਨ ਪੰਜਾਬ ਦੇ ਸਿਆਸੀ ਖੇਤਰ ਤੋਂ ਦੂਰ ਰਹੇ ਸਨ। ਹਾਲਾਂਕਿ ਹੁਣ ਉਨ੍ਹਾਂ ਨੇ ਫਿਰ ਤੋਂ ਆਪਣੀ ਸਰਗਰਮੀ ਵਧਾ ਦਿੱਤੀ ਹੈ। ਦੇਸ਼ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਕੈਪਟਨ ਦੀ ਭੂਮਿਕਾ ਅਹਿਮ ਹੋ ਸਕਦੀ ਹੈ। ਇਹ ਮੀਟਿੰਗ ਵੀ ਅਜਿਹੇ ਸਮੇਂ ਵਿੱਚ ਹੋ ਰਹੀ ਹੈ ਜਦੋਂ ਭਾਜਪਾ ਵਿੱਚ ਜਥੇਬੰਦਕ ਤਬਦੀਲੀ ਦੀ ਚਰਚਾ ਹੈ।

Leave a Reply

Your email address will not be published. Required fields are marked *