ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਸੂਬੇ ਦੇ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ। ਇੱਕ ਟਵੀਟ ਵਿੱਚ ਮੋਦੀ ਨੇ ਕਿਹਾ, ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈਆਂ। ਅਸੀਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ। ‘ਆਪ’ ਆਗੂ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
Congratulations to Shri @BhagwantMann Ji on taking oath as Punjab CM. Will work together for the growth of Punjab and welfare of the state’s people.
— Narendra Modi (@narendramodi) March 16, 2022
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੈਨੂੰ ਯਕੀਨ ਹੈ ਕਿ ਤੁਹਾਡੀ ਅਗਵਾਈ ਵਿੱਚ ਪੰਜਾਬ ਵਿੱਚ ਖੁਸ਼ਹਾਲੀ ਪਰਤੇਗੀ, ਬਹੁਤ ਤਰੱਕੀ ਹੋਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਰੱਬ ਤੁਹਾਡੇ ਨਾਲ ਹੈ।