[gtranslate]

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ PM ਮੋਦੀ ਨੇ ਦਿੱਤੀ ਵਧਾਈ, ਕਿਹਾ – ‘ਸਰਬੰਸਦਾਨੀ,ਭਗਤੀ ਅਤੇ…’

ਅੱਜ ਪੰਜਾਬ ਸਣੇ ਪੂਰੇ ਭਾਰਤ ਅਤੇ ਵਿਸ਼ਵ ਦੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਟਵੀਟ ਕਰ ਕਿਹਾ , “ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ। ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੈਂ ਹਮੇਸ਼ਾ ਇਸ ਤੱਥ ਦੀ ਕਦਰ ਕਰਾਂਗਾ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦਾ ਮੌਕਾ ਮਿਲਿਆ। ਉਸ ਸਮੇਂ ਦੀ ਪਟਨਾ ਫੇਰੀ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।”

ਇਸ ਦੇ ਨਾਲ ਹੀ ਉਨ੍ਹਾਂ ਇੱਕ ਪੰਜਾਬੀ ਦੇ ਵਿੱਚ ਟਵੀਟ ਕਰਦਿਆਂ ਕਿਹਾ ਕਿ, “ਕਰਤਾਰ ਕੀ ਸੌਗੰਧ ਹੈ, ਨਾਨਕ ਕੀ ਕਸਮ ਹੈ। ਜਿਤਨੀ ਭੀ ਹੋ ਗੋਬਿੰਦ ਕੀ ਤਾਰੀਫ਼, ਵੁਹ ਕਮ ਹੈ।”

“ਸਰਬੰਸਦਾਨੀ, ਭਗਤੀ ਅਤੇ ਸ਼ਕਤੀ ਦੇ ਮੁਜੱਸਮੇ, ਸ਼ਸਤਰ ਅਤੇ ਸ਼ਾਸਤਰ ਦੇ ਧਨੀ, ਦੱਬੇ-ਕੁਚਲੇ ਹੋਏ ਸਮਾਜ ਨੂੰ ਸਸ਼ਕਤ ਬਣਾ ਕੇ ਨਵੀਂ ਪਛਾਣ ਦੇਣ ਵਾਲੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ।”

Likes:
0 0
Views:
476
Article Categories:
India News

Leave a Reply

Your email address will not be published. Required fields are marked *