[gtranslate]

PM ਮੋਦੀ ਨੇ UAE ਦੇ ਨਵੇਂ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੂੰ ਦਿੱਤੀ ਵਧਾਈ

pm modi congratulates new uae president

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ (UAE) ਦੇ ਨਵੇਂ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, “ਮੈਨੂੰ ਯਕੀਨ ਹੈ ਕਿ ਉਨ੍ਹਾਂ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਵਿੱਚ, ਸਾਡੀ ਵਿਆਪਕ ਰਣਨੀਤਕ ਸਾਂਝੇਦਾਰੀ ਹੋਰ ਡੂੰਘੀ ਹੋਵੇਗੀ।” ਯੂਏਈ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ ਸੀ। ਉਹ 73 ਸਾਲ ਦੇ ਸਨ। ਇਸ ਮਗਰੋਂ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੂੰ ਸ਼ਨੀਵਾਰ ਨੂੰ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਸੀ।

Leave a Reply

Your email address will not be published. Required fields are marked *