ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਹੋ ਗਈ ਹੈ। ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ ਪਹੁੰਚੇ ਸਨ, ਜਿਸ ਤੋਂ ਬਾਅਦ ਉਹ ਹੁਸੈਨੀਵਾਲਾ ਬਾਰਡਰ ਵੀ ਗਏ ਪਰ ਉਸ ਤੋਂ ਬਾਅਦ ਉਹ ਰੈਲੀ ਵਿਚ ਨਹੀਂ ਗਏ। ਪਹਿਲਾ ਪ੍ਰਧਾਨ ਮੰਤਰੀ ਦੀ ਰੈਲੀ ਮੁਲਤਵੀ ਹੋਣ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਸੀ। ਪਰ ਹੁਣ ਰੈਲੀ ਮੁਲਤਵੀ ਹੋਣ ਦਾ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਦੱਸਿਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਹੁਸੈਨੀਵਾਲਾ ਤੋਂ ਹੀ ਦਿੱਲੀ ਵਾਪਸ ਪਰਤ ਗਏ ਹਨ। ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਲਗਭਗ 30 ਕਿਲੋਮੀਟਰ ਦੂਰ ਫਲਾਈਓਵਰ ‘ਤੇ ਪਹੁੰਚਿਆ ਤਾਂ ਪਤਾ ਲੱਗਾ ਕਿ ਕੁੱਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ ਸੀ। ਪੀਐੱਮ 15-20 ਮਿੰਟ ਤੱਕ ਫਲਾਈਓਵਰ ‘ਤੇ ਫਸੇ ਰਹੇ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਦੌਰਾ ਰੱਦ ਕਰ ਦਿੱਤਾ ਗਿਆ। ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਲਾਪਰਵਾਹੀ ਸੀ।