[gtranslate]

ਲੁਧਿਆਣਾ ਗੈਸ ਲੀਕ : 24 ਘੰਟੇ ਬਾਅਦ ਵੀ ਗਿਆਸਪੁਰਾ ‘ਚ ਦਹਿਸ਼ਤ ਦਾ ਮਾਹੌਲ, ਪੂਰਾ ਇਲਾਕਾ ਸੀਲ, ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

pm modi on ludhiana gas leakage 2023

ਲੁਧਿਆਣਾ ਦੀ ਸੰਘਣੀ ਆਬਾਦੀ ਵਾਲੇ ਗਿਆਸਪੁਰਾ ਇਲਾਕੇ ‘ਚ 33 ਫੁੱਟਾ ਰੋਡ ‘ਤੇ ਸਥਿਤ ਰਿਹਾਇਸ਼ੀ ਇਲਾਕੇ ‘ਚ ਐਤਵਾਰ ਨੂੰ ਜ਼ਹਿਰੀਲੀ ਗੈਸ ਫੈਲਣ ਕਾਰਨ ਦੋ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ ਸੀ। ਗਿਆਸਪੁਰਾ ‘ਚ NDRF ਵੱਲੋਂ ਜਾਂਚ ਅਜੇ ਵੀ ਜਾਰੀ ਹੈ। ਕਿਸੇ ਨੂੰ ਵੀ ਘਟਨਾ ਸਥਾਨ ’ਤੇ ਨਹੀਂ ਜਾਣ ਦਿੱਤਾ ਜਾ ਰਿਹਾ, ਬਾਜ਼ਾਰ ਬੰਦ ਕਰ ਦਿੱਤੇ ਗਏ ਹਨ। ਲੋਕਾਂ ਦੇ ਆਉਣ-ਜਾਣ ਦੀ ਮਨਾਹੀ ਕਰ ਦਿੱਤੀ ਗਈ ਹੈ। ਪੁਲਿਸ ਵੀ ਮੌਕੇ ‘ਤੇ ਤੈਨਾਤ ਹੈ।

ਉੱਥੇ ਹੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪੂਰੇ ਮਾਮਲੇ ‘ਤੇ ਟਵੀਟ ਕਰਕੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਪੀਐਮ ਨੇ ਪੰਜਾਬੀ ਵਿੱਚ ਟਵੀਟ ਕੀਤਾ ਹੈ। ਪੀਐਮ ਨੇ ਲਿਖਿਆ ਕਿ, “ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਦੁੱਖਦ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।”

Leave a Reply

Your email address will not be published. Required fields are marked *