ਸ਼ੁੱਕਰਵਾਰ ਤੜਕੇ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਫਿਲਹਾਲ ਰਿਸ਼ਭ ਪੰਤ ਦਾ ਦੇਹਰਾਦੂਨ ਦੇ ਮੈਕਸ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਸ਼ਭ ਪੰਤ ਦੇ ਕਾਰ ਹਾਦਸੇ ‘ਤੇ ਟਵੀਟ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲਿਖਿਆ ਕਿ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੇ ਹਾਦਸੇ ਦੀ ਖ਼ਬਰ ਤੋਂ ਦੁਖੀ ਹਾਂ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ।
ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਮਾਂ ਨੂੰ ਫੋਨ ਕਰਕੇ ਪੰਤ ਦਾ ਹਾਲ-ਚਾਲ ਵੀ ਪੁੱਛਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰਿਕਟਰ ਰਿਸ਼ਭ ਪੰਤ ਦੀ ਮਾਂ ਨਾਲ ਗੱਲ ਕੀਤੀ। ਫੋਨ ‘ਤੇ ਗੱਲਬਾਤ ਦੌਰਾਨ ਪੀਐੱਮ ਨੇ ਪੰਤ ਦੀ ਸਿਹਤ ਬਾਰੇ ਜਾਣਕਾਰੀ ਲਈ। ਪ੍ਰਧਾਨ ਮੰਤਰੀ ਨੇ ਪਹਿਲਾਂ ਪੰਤ ਬਾਰੇ ਇੱਕ ਟਵੀਟ ਕੀਤਾ ਸੀ ਜਿਸ ਵਿੱਚ ਉਨ੍ਹਾਂ ਨੇ ਭਾਰਤੀ ਕ੍ਰਿਕਟਰ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਸੀ। ਮੋਦੀ ਨੇ ਟਵੀਟ ‘ਚ ਕਿਹਾ, ”ਮੈਂ ਮਸ਼ਹੂਰ ਕ੍ਰਿਕਟਰ ਰਿਸ਼ਭ ਪੰਤ ਨਾਲ ਹੋਈ ਘਟਨਾ ਤੋਂ ਦੁਖੀ ਹਾਂ। ਮੈਂ ਉਸਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।”
ਹਾਲਾਂਕਿ ਰਿਸ਼ਭ ਪੰਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਕ੍ਰਿਕਟ ਪ੍ਰਸ਼ੰਸਕ ਲਗਾਤਾਰ ਪੀਐਮ ਮੋਦੀ ਦੇ ਟਵੀਟ ‘ਤੇ ਟਿੱਪਣੀ ਕਰਕੇ ਰਿਸ਼ਭ ਪੰਤ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਰਿਸ਼ਭ ਪੰਤ ਸ਼ੁੱਕਰਵਾਰ ਸਵੇਰੇ 4.25 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਤੋਂ ਬਾਅਦ ਰਿਸ਼ਭ ਪੰਤ ਦੀ ਕਾਰ ਨੂੰ ਅੱਗ ਲੱਗ ਗਈ। ਰਿਸ਼ਭ ਪੰਤ ਦੀ ਮਦਦ ਕਰਨ ਵਾਲੇ ਸਥਾਨਕ ਡਰਾਈਵਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜਦੋਂ ਕਾਰ ਹਾਦਸਾਗ੍ਰਸਤ ਹੋ ਗਈ ਤਾਂ ਉਹ ਮਦਦ ਲਈ ਉੱਥੇ ਭੱਜਿਆ। ਹਾਲਾਂਕਿ, ਉਹ ਉਸ ਸਮੇਂ ਆਪਣੀ ਗੱਡੀ ਸੜਕ ਦੇ ਦੂਜੇ ਪਾਸੇ ਚਲਾ ਰਿਹਾ ਸੀ। ਸੁਸ਼ੀਲ ਕੁਮਾਰ ਹਰਿਦੁਆਰ ਤੋਂ ਹਰਿਆਣਾ ਵੱਲ ਜਾ ਰਿਹਾ ਸੀ। ਉਸੇ ਸਮੇਂ ਉਸ ਨੇ ਦੇਖਿਆ ਕਿ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਉਸ ਨੇ ਰਿਸ਼ਭ ਪੰਤ ਨੂੰ ਕਾਰ ਤੋਂ ਬਾਹਰ ਨਿਕਲਣ ‘ਚ ਮਦਦ ਕੀਤੀ।