[gtranslate]

PM ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾ ਮੋਹਾਲੀ ‘ਚ 2 ਕਿਲੋਮੀਟਰ ਦਾ ਇਲਾਕਾ ਕੀਤਾ ਗਿਆ ਸੀਲ, ਬਣਾਇਆ ਗਿਆ Noਫਲਾਈ ਜ਼ੋਨ

pm modi punjab visit security arrangements

ਪਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਪੰਜਾਬ ਫੇਰੀ ਲਈ ਮੁਹਾਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪ੍ਰਧਾਨ ਮੰਤਰੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ। ਪੂਰੇ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। 7 ਹਜ਼ਾਰ ਦੇ ਕਰੀਬ ਜਵਾਨ ਡਿਊਟੀ ‘ਤੇ ਤੈਨਾਤ ਕੀਤੇ ਗਏ ਹਨ।

ਪੰਜਾਬ ਪੁਲਿਸ ਤੋਂ ਇਲਾਵਾ ਵਿਸ਼ੇਸ਼ ਸੁਰੱਖਿਆ ਬਲ (ਐਸਐਸਐਫ) ਦੇ ਅਧਿਕਾਰੀ ਸੁਰੱਖਿਆ ਦੀ ਨਿਗਰਾਨੀ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਦੇ ਅਧਿਕਾਰੀ ਵੀ ਮੋਹਾਲੀ ਪਹੁੰਚ ਗਏ ਹਨ। ਪੁਲਿਸ ਤੋਂ ਇਲਾਵਾ ਐਸਐਸਐਫ ਦੇ ਗਾਰਡ ਅਤੇ ਸਨਾਈਪਰ ਕਮਾਂਡੋ ਵੀ ਇਲਾਕੇ ਵਿੱਚ ਤਾਇਨਾਤ ਕੀਤੇ ਗਏ ਹਨ। ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਨੂੰ ਵੀ ਸਟੈਂਡਬਾਏ ‘ਤੇ ਰੱਖਿਆ ਗਿਆ ਹੈ।

ਪੀਐਮ ਮੋਦੀ ਲਈ ਹਸਪਤਾਲ ਦੇ ਸਾਹਮਣੇ 3 ਹੈਲੀਪੈਡ ਬਣਾਏ ਗਏ ਹਨ। ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਬਿਜਲੀ ਦੇ ਖੰਭੇ ਹਟਾ ਦਿੱਤੇ ਗਏ ਹਨ। ਇਸ ਦੇ ਆਲੇ-ਦੁਆਲੇ ਫੁੱਟਪਾਥ ਤੋੜ ਕੇ ਸੜਕ ਬਣਾਈ ਗਈ ਹੈ। ਮੁੱਲਾਪੁਰ ਵਿਖੇ ਮੀਟਿੰਗ ਵਾਲੀ ਥਾਂ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਕੀਤੀ ਗਈ ਹੈ। ਫਿਲਹਾਲ ਪੀਐਮ ਦਾ ਹੈਲੀਕਾਪਟਰ ਰਾਹੀਂ ਵਾਪਸ ਆਉਣ ਦਾ ਪ੍ਰੋਗਰਾਮ ਹੈ। ਹਾਲਾਂਕਿ ਪੀਐਮ ਸੁਰੱਖਿਆ ਦੀ ਬਲੂ ਬੁੱਕ ਮੁਤਾਬਕ ਪ੍ਰਸ਼ਾਸਨ ਵੱਲੋਂ ਬਦਲਵਾਂ ਰਸਤਾ ਵੀ ਤਿਆਰ ਕੀਤਾ ਗਿਆ ਹੈ।

Leave a Reply

Your email address will not be published. Required fields are marked *