[gtranslate]

ਵੈਟੀਕਨ : ਵਿਸ਼ਵ ਯੁੱਧ ‘ਚ ਇਟਲੀ ਵੱਲੋਂ ਲੜਨ ਵਾਲੇ ਭਾਰਤੀ ਸੈਨਿਕਾਂ ਨੂੰ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਭਾਰਤੀਆਂ ਨਾਲ ਵੀ ਕੀਤੀ ਮੁਲਾਕਤ

pm modi reach in vatican city

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਵੈਟੀਕਨ ਸਿਟੀ ਪਹੁੰਚੇ ਹਨ। ਪ੍ਰਧਾਨ ਮੰਤਰੀ ਨੇ ਇੱਥੇ ਪੋਪ ਫਰਾਂਸਿਸ ਨਾਲ ਵੀ ਮੁਲਾਕਾਤ ਕੀਤੀ ਹੈ। ਇੰਨਾ ਹੀ ਨਹੀਂ, ਪ੍ਰਧਾਨ ਮੰਤਰੀ ਮੋਦੀ ਨੇ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਵਿੱਚ ਇਟਲੀ ‘ਚ ਲੜਨ ਵਾਲੇ ਭਾਰਤੀ ਸੈਨਿਕਾਂ ਦੀ ਯਾਦਗਾਰ ਵਿੱਚ ਸ਼ਾਮਿਲ ਸਿੱਖ ਭਾਈਚਾਰੇ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਹੋਰ ਸੰਸਥਾਵਾਂ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਇਨ੍ਹਾਂ ਯੁੱਧਾਂ ਵਿੱਚ ਭਾਰਤੀ ਜਵਾਨਾਂ ਵੱਲੋਂ ਦਿਖਾਈ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਤੋਂ ਪਹਿਲਾਂ, ਪੀਐਮ ਮੋਦੀ ਨੇ ਇਟਲੀ ਦੀ ਰਾਜਧਾਨੀ ਰੋਮ ਵਿੱਚ ਭਾਰਤੀ ਪ੍ਰਵਾਸੀ ਲੋਕਾਂ ਨਾਲ ਮੁਲਾਕਾਤ ਕੀਤੀ ਹੈ। ਇੱਥੇ ਪੀਐਮ ਮੋਦੀ ਨੇ ਪਹਿਲੇ ਵਿਸ਼ਵ ਯੁੱਧ ਵਿੱਚ ਇਟਲੀ ਦੀ ਤਰਫੋਂ ਲੜਨ ਵਾਲੇ ਭਾਰਤੀ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ, ਮੇਰੀ ਰੋਮ ਵਿੱਚ ਭਾਰਤੀ ਡਾਇਸਪੋਰਾ ਨਾਲ ਚੰਗੀ ਗੱਲਬਾਤ ਹੋਈ ਜੋ ਭਾਰਤ ਬਾਰੇ ਪੜ੍ਹ ਰਹੇ ਹਨ ਅਤੇ ਜਿਨ੍ਹਾਂ ਨੇ ਸਾਲਾਂ ਦੌਰਾਨ ਸਾਡੇ ਦੇਸ਼ ਨਾਲ ਨਜ਼ਦੀਕੀ ਸਬੰਧ ਬਣਾਏ ਹਨ। ਉਨ੍ਹਾਂ ਦੇ ਵਿਚਾਰ ਜਾਣ ਕੇ ਚੰਗਾ ਲੱਗਾ।

Leave a Reply

Your email address will not be published. Required fields are marked *