ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਅਮਰੀਕਾ ਦੇ ਨਿਊਯਾਰਕ ਸ਼ਹਿਰ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼ ਭਾਰਤੀ ਸਮੇਂ ਅਨੁਸਾਰ ਰਾਤ 10 ਵਜੇ ਦੇ ਕਰੀਬ ਨਿਊਯਾਰਕ ਪਹੁੰਚਿਆ। ਪੀਐਮ ਮੋਦੀ ਇਸ ਦੌਰੇ ਦੌਰਾਨ ਅਮਰੀਕਾ ਵਿੱਚ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਉਹ ਸਟੇਟ ਗੈਸਟ ਦੇ ਤੌਰ ‘ਤੇ ਵ੍ਹਾਈਟ ਹਾਊਸ ‘ਚ ਡਿਨਰ ‘ਚ ਵੀ ਸ਼ਿਰਕਤ ਕਰਨਗੇ। ਪੀਐਮ ਮੋਦੀ ਦੀ ਇਸ ਫੇਰੀ ਨੂੰ ਭਾਰਤੀ ਸੰਦਰਭ ਵਿੱਚ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪੀਐਮ ਮੋਦੀ ਕੱਲ੍ਹ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਅਮਰੀਕਾ ਵਿੱਚ ਯੋਗਾ ਵੀ ਕਰਨਗੇ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2014 ਤੋਂ ਬਾਅਦ ਅੱਠਵੀਂ ਵਾਰ ਅਮਰੀਕਾ ਪਹੁੰਚੇ ਹਨ। ਇਸ ਦੌਰਾਨ ਉਹ ਅਮਰੀਕੀ ਕਾਂਗਰਸ ਨੂੰ ਵੀ ਸੰਬੋਧਨ ਕਰਨਗੇ। ਹਾਲਾਂਕਿ 21 ਜੂਨ ਨੂੰ ਪੀਐਮ ਮੋਦੀ ਦੇ ਪ੍ਰੋਗਰਾਮ ‘ਤੇ ਪੂਰੀ ਦੁਨੀਆ ਦੀ ਨਜ਼ਰ ਹੋਵੇਗੀ। ਦਰਅਸਲ, ਭਾਰਤ ਪੂਰੀ ਦੁਨੀਆ ਦੇ ਸਾਹਮਣੇ ਯੋਗ ਗੁਰੂ ਦੇ ਰੂਪ ਵਿੱਚ ਉਭਰਿਆ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਪੀਐਮ ਮੋਦੀ ਦੁਨੀਆ ਦੇ ਲਗਭਗ 180 ਦੇਸ਼ਾਂ ਦੇ ਲੋਕਾਂ ਨਾਲ ਯੋਗਾ ਕਰਨਗੇ। ਇਸ ਨਾਲ ਵਿਸ਼ਵ ਪੱਧਰ ‘ਤੇ ਯੋਗ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।