[gtranslate]

ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਤੋਂ ਬਾਅਦ ਰਾਮਨਾਥ ਕੋਵਿੰਦ ਨੂੰ ਮਿਲੇ PM ਮੋਦੀ, ਰਾਸ਼ਟਰਪਤੀ ਨੇ ਪ੍ਰਗਟਾਈ ਚਿੰਤਾ

pm modi security breach president

ਪੰਜਾਬ ਦੇ ਫਿਰੋਜ਼ਪੁਰ ਵਿੱਚ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਲਗਾਤਰ ਭੱਖਦਾ ਜਾ ਰਿਹਾ ਹੈ। ਹੁਣ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮੁੱਦੇ ‘ਤੇ ਚਿੰਤਾ ਜਾਹਿਰ ਕੀਤੀ ਹੈ। ਵੀਰਵਾਰ ਨੂੰ ਪੀਐੱਮ ਮੋਦੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਵੀ ਕੀਤੀ ਹੈ। ਅੱਜ ਪੀਐਮ ਮੋਦੀ ਰਾਸ਼ਟਰਪਤੀ ਕੋਵਿੰਦ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪੁੱਜੇ ਹਨ।

ਰਾਸ਼ਟਰਪਤੀ ਭਵਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਪੀਐਮ ਮੋਦੀ ਦੀਆਂ ਤਸਵੀਰਾਂ ਪੋਸਟ ਕੀਤੀਆਂ ਅਤੇ ਟਵਿੱਟਰ ‘ਤੇ ਲਿਖਿਆ, “ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕੱਲ੍ਹ ਪੰਜਾਬ ਵਿੱਚ ਉਨ੍ਹਾਂ ਦੇ ਕਾਫਲੇ ਵਿੱਚ ਸੁਰੱਖਿਆ ਦੀ ਕਮੀ ਬਾਰੇ ਪੁੱਛਿਆ। ਰਾਸ਼ਟਰਪਤੀ ਨੇ ਸੁਰੱਖਿਆ ‘ਚ ਚੂਕ ‘ਤੇ ਚਿੰਤਾ ਪ੍ਰਗਟ ਕੀਤੀ ਹੈ।

ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪੀਐਮ ਮੋਦੀ ਨਾਲ ਗੱਲਬਾਤ ਕੀਤੀ ਹੈ। ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਪ ਰਾਸ਼ਟਰਪਤੀ ਦੇ ਟਵਿੱਟਰ ਅਕਾਊਂਟ ਤੋਂ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ‘ਚ ਹੋਈ ਗੰਭੀਰ ਕੁਤਾਹੀ ‘ਤੇ ਅੱਜ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇਸ ਕੁਤਾਹੀ ‘ਤੇ ਗੰਭੀਰ ਚਿੰਤਾ ਜਾਹਿਰ ਕਰਦਿਆਂ, ਉਪ ਰਾਸ਼ਟਰਪਤੀ ਨੇ ਉਮੀਦ ਕੀਤੀ ਕਿ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੀ ਕੁਤਾਹੀ ਮੁੜ ਨਾ ਵਾਪਰੇ।

Leave a Reply

Your email address will not be published. Required fields are marked *