ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਬ੍ਰਿਟੇਨ ਦੇ ਰਾਜਾ ਚਾਰਲਸ 3 ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਹੈ। ਇਸ ਦੌਰਾਨ ਪੀਐਮ ਮੋਦੀ ਨੇ ਬ੍ਰਿਟੇਨ ਦੇ ਰਾਜੇ ਨੂੰ ਸਫਲ ਸ਼ਾਸਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਜਲਵਾਯੂ ਕਾਰਵਾਈ, ਜੈਵ ਵਿਭਿੰਨਤਾ ਦੀ ਸੰਭਾਲ ਅਤੇ ਊਰਜਾ ਪਰਿਵਰਤਨ ਲਈ ਵਿੱਤ ਪੋਸ਼ਣ ਸਮੇਤ ਆਪਸੀ ਹਿੱਤਾਂ ਦੇ ਕਈ ਵਿਸ਼ਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਪੀਐਮਓ ਮੁਤਾਬਿਕ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਸੀ ਹਿੱਤ ਦੇ ਕਈ ਵਿਸ਼ਿਆਂ ‘ਤੇ ਚਰਚਾ ਕੀਤੀ। ਇਹਨਾਂ ਵਿੱਚ ਜਲਵਾਯੂ ਕਾਰਵਾਈ, ਜੈਵ ਵਿਭਿੰਨਤਾ ਦੀ ਸੰਭਾਲ ਅਤੇ ਊਰਜਾ ਤਬਦੀਲੀ ਲਈ ਵਿੱਤੀ ਸਹਾਇਤਾ ਲਈ ਨਵੀਨਤਾਕਾਰੀ ਹੱਲ ਸ਼ਾਮਿਲ ਹਨ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਕਿੰਗ ਚਾਰਲਸ ਨੂੰ ਜੀ-20 ਦੀ ਪ੍ਰਧਾਨਗੀ ਲਈ ਭਾਰਤ ਦੀਆਂ ਤਰਜੀਹਾਂ ਬਾਰੇ ਵੀ ਜਾਣਕਾਰੀ ਦਿੱਤੀ, ਜਿਸ ਵਿੱਚ ਡਿਜੀਟਲ ਜਨਤਕ ਵਸਤੂਆਂ ਨੂੰ ਉਤਸ਼ਾਹਿਤ ਕਰਨਾ ਸ਼ਾਮਿਲ ਹੈ।
It was a pleasure to speak with His Majesty King Charles III on issues of mutual interest, including environmental protection, climate resilience, and the Commonwealth. Also discussed the priorities of India's G20 Presidency, and the potential of Mission LiFE. @RoyalFamily
— Narendra Modi (@narendramodi) January 3, 2023
ਪੀਐਮ ਮੋਦੀ ਨੇ ਟਵੀਟ ਕੀਤਾ, “ਬ੍ਰਿਟੇਨ ਦੇ ਰਾਜਾ ਚਾਰਲਸ-III ਨਾਲ ਗੱਲ ਕਰਕੇ ਬਹੁਤ ਖੁਸ਼ੀ ਹੋਈ। ਇਸ ਦੌਰਾਨ ਵਾਤਾਵਰਣ ਸੁਰੱਖਿਆ, ਜਲਵਾਯੂ ਲਚਕਤਾ ਅਤੇ ਰਾਸ਼ਟਰਮੰਡਲ ਸਮੇਤ ਆਪਸੀ ਹਿੱਤਾਂ ਦੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ, ਅਸੀਂ ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ ਦੀਆਂ ਤਰਜੀਹਾਂ ਅਤੇ ਮਿਸ਼ਨ ਲਾਈਫ ਦੀ ਸੰਭਾਵਨਾ ਬਾਰੇ ਵੀ ਚਰਚਾ ਕੀਤੀ।