ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਚੈਂਪੀਅਨ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਵਿਸ਼ਵ ਕੱਪ ਦੇ ਨਾਲ-ਨਾਲ ਕ੍ਰਿਕਟਰਾਂ ਨੇ ਕਰੋੜਾਂ ਲੋਕਾਂ ਦਾ ਵੀ ਦਿਲ ਜਿੱਤ ਲਿਆ ਹੈ। ਇਸ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਫੋਨ ਕੀਤਾ ਅਤੇ ਟੀਮ ਇੰਡੀਆ ਦੇ ਖਿਡਾਰੀਆਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਰੋਹਿਤ ਸ਼ਰਮਾ ਨੂੰ ਉਨ੍ਹਾਂ ਦੀ ਸ਼ਾਨਦਾਰ ਕਪਤਾਨੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਟੀ-20 ਕਰੀਅਰ ਦੀ ਤਾਰੀਫ ਕੀਤੀ। ਉਨ੍ਹਾਂ ਨੇ ਫਾਈਨਲ ‘ਚ ਵਿਰਾਟ ਕੋਹਲੀ ਦੀ ਪਾਰੀ ਅਤੇ ਭਾਰਤੀ ਕ੍ਰਿਕਟ ‘ਚ ਉਨ੍ਹਾਂ ਦੇ ਯੋਗਦਾਨ ਦੀ ਤਾਰੀਫ ਕੀਤੀ। ਪ੍ਰਧਾਨ ਮੰਤਰੀ ਨੇ ਹਾਰਦਿਕ ਪਾਂਡਿਆ ਦੇ ਆਖਰੀ ਓਵਰ ਅਤੇ ਸੂਰਿਆ ਕੁਮਾਰ ਯਾਦਵ ਦੇ ਕੈਚ ਦੀ ਵੀ ਸ਼ਲਾਘਾ ਕੀਤੀ ਅਤੇ ਜਸਪ੍ਰੀਤ ਬੁਮਰਾਹ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਭਾਰਤੀ ਕ੍ਰਿਕਟ ਵਿੱਚ ਸ਼ਾਨਦਾਰ ਯੋਗਦਾਨ ਲਈ ਟੀਮ ਦੇ ਕੋਚ ਰਾਹੁਲ ਦ੍ਰਾਵਿੜ ਦਾ ਵੀ ਧੰਨਵਾਦ ਕੀਤਾ।