ਪੰਜਾਬ ‘ਚ ਚੋਣ ਪ੍ਰਚਾਰ ਪੂਰੇ ਸਿਖਰਾਂ ਤੇ ਹੈ ਇਸ ਵਿਚਕਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਰੂਬਰੂ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਪਹੁੰਚ ਰਹੇ ਹਨ। ਇਸ ਦੌਰਾਨ ਉਹ ਜਲੰਧਰ ਵਿੱਚ ਵਿਸ਼ਾਲ ਚੋਣ ਰੈਲੀ ਕਰਨਗੇ। ਇਸ ਦੀ ਪੁਸ਼ਟੀ ਕਰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪੀਐਮ ਮੋਦੀ 14 ਫਰਵਰੀ ਨੂੰ ਪੰਜਾਬ ਵਿੱਚ ਰੈਲੀ ਕਰਨਗੇ।
ਇਸ ਦੌਰਾਨ ਪ੍ਰਧਾਨ ਮੰਤਰੀ 14 ਫਰਵਰੀ ਨੂੰ ਜਲੰਧਰ, 16 ਫਰਵਰੀ ਨੂੰ ਪਠਾਨਕੋਟ ਅਤੇ 18 ਫਰਵਰੀ ਨੂੰ ਫਾਜ਼ਿਲਕਾ ’ਚ ਚੋਣ ਰੈਲੀ ਕਰਨਗੇ।