ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ। ਪ੍ਰਧਾਨ ਮੰਤਰੀ 23 ਨੂੰ ਪਟਿਆਲਾ ਅਤੇ 24 ਨੂੰ ਗੁਰਦਾਸਪੁਰ ਤੇ ਜਲੰਧਰ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ।
