ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ ਸੀ। ਇਸ ਦੇ ਨਾਲ ਹੀ ਰਾਜਨੀਤੀ ਦਾ ਇੱਕ ਯੁੱਗ ਵੀ ਖਤਮ ਹੋ ਗਿਆ। ਕੇਂਦਰ ਸਰਕਾਰ ਨੇ 26 ਅਤੇ 27 ਅਪ੍ਰੈਲ ਨੂੰ ਦੋ ਦਿਨਾਂ ਲਈ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਪੱਤਰ ਜਾਰੀ ਕੀਤਾ ਹੈ। ਉੱਥੇ ਹੀ ਪੀਐਮ ਮੋਦੀ ਬੁੱਧਵਾਰ ਦੁਪਹਿਰ 12 ਵਜੇ ਚੰਡੀਗੜ੍ਹ ਪੁੱਜਣਗੇ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪਹੁੰਚਣਗੇ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰਨਗੇ।
ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਸੈਕਟਰ-28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਹੈੱਡਕੁਆਰਟਰ ਪੁੱਜੀ ਹੈ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਲੋਕ ਵੀ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ [ਪਹੁੰਚ ਰਹੇ ਹਨ।