[gtranslate]

‘CM ਭਗਵੰਤ ਮਾਨ ਦੇ ਘਰ ‘ਚ ਪੁਲਿਸ ਨੇ ਮਾਰਿਆ ਛਾਪਾ’, ਮੁੱਖ ਮੰਤਰੀ ਆਤਿਸ਼ੀ ਨੇ ਟਵੀਟ ਕਰ BJP ਬਾਰੇ ਆਖੀ ਇਹ ਗੱਲ

Police raided CM Mann's house

ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਾ ਚੜ੍ਹਿਆ ਹੋਇਆ ਹੈ। 5 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਦਿੱਲੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਦਿਨ-ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਇਹ ਕਿਸੇ ਨੂੰ ਨਹੀਂ ਦਿਖ ਰਿਹਾ। ਸਗੋਂ ਕਿਸੇ ਚੁਣੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਛਾਪਾ ਮਾਰਨ ਪਹੁੰਚ ਜਾਂਦੇਸੀ ਹਨ। ਵਾਹ ਭਾਜਪਾ! 5 ਨੂੰ ਦਿੱਲੀ ਵਾਲੇ ਦੇਣਗੇ ਜਵਾਬ!”

ਇਸ ਦੌਰਾਨ ਦਿੱਲੀ ਪੁਲਿਸ ਦਾ ਬਿਆਨ ਵੀ ਸਾਹਮਣੇ ਆਇਆ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਦਿੱਲੀ ਪੁਲਿਸ ਵੱਲੋਂ ਕੋਈ ਛਾਪੇਮਾਰੀ ਨਹੀਂ ਕੀਤੀ ਗਈ ਹੈ। ਰਿਟਰਨਿੰਗ ਅਫਸਰ (ਡੀ.ਐਮ. ਨਵੀਂ ਦਿੱਲੀ) ਦੀ ਟੀਮ ਛਾਪੇਮਾਰੀ ਕਰਨ ਲਈ ਪਹੁੰਚੀ ਹੈ। ਜਦਕਿ ਦਿੱਲੀ ਪੁਲਿਸ ਸਹਿਯੋਗ ਲਈ ਪਹੁੰਚੀ ਹੈ।

Likes:
0 0
Views:
63
Article Categories:
New Zeland News

Leave a Reply

Your email address will not be published. Required fields are marked *