ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਰਾਤ ਕਰੀਬ 9 ਵਜੇ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਪੰਧੇਰ ਤੇ ਹੋਰ ਕਿਸਾਨ ਉਨ੍ਹਾਂ ਨੂੰ ਲੈਣ ਲਈ ਖਨੌਰੀ ਬਾਰਡਰ ਤੋਂ ਲੁਧਿਆਣਾ ਪੁੱਜੇ ਹੋਏ ਸਨ। ਪੰਧੇਰ ਅਤੇ ਹੋਰ ਕਿਸਾਨ ਡੱਲੇਵਾਲ ਨਾਲ ਖਨੌਰੀ ਸਰਹੱਦ ਲਈ ਰਵਾਨਾ ਹੋ ਗਏ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ। ਕਰੀਬ ਡੇਢ ਘੰਟਾ ਚੱਲੀ ਇਸ ਮੀਟਿੰਗ ਵਿੱਚ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਅੱਗੇ ਝੁਕਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੀਐਮਸੀ ਹਸਪਤਾਲ ਤੋਂ ਰਿਹਾਅ ਕਰਨ ਦੀ ਹਾਮੀ ਭਰੀ।
