Babbu Maan ਨੇ ਨਿੱਕੇ ਮੂਸੇਵਾਲੇ ਲਈ ਪੋਸਟ ਸਾਂਝੀ ਕਰ ਮੂਸੇਵਾਲਾ ਪਰਿਵਾਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਲਿਖਿਆ ਕਿ “ਪਰਮਾਤਮਾ ਹਮੇਸ਼ਾ ਬੱਚੇ ਨੂੰ ਤੰਦਰੁਸਤੀ ਬਖਸ਼ੇ, ਉਮਰ ਲੰਬੀ ਹੋਵੇ, ਪੰਜਾਬ ਪੰਜਾਬੀਅਤ ਜ਼ਿੰਦਾਬਾਦ।”
ਦੱਸ ਦੇਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ‘ਚ ਪੂਰੇ ਜ਼ੋਰਾਂ-ਸ਼ੋਰਾਂ ਤੇ ਜਸ਼ਨ ਚੱਲ ਰਿਹਾ ਹੈ। ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਬੀਤੇ ਦਿਨ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਬੱਚੇ ਦਾ ਜਨਮ ਐਤਵਾਰ (17 ਮਾਰਚ) ਸਵੇਰੇ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਸੋਸ਼ਲ ਮੀਡੀਆਂ ਦੇ ਸਾਹਮਣੇ ਆ ਕੇ ਖੁਦ ਸਾਂਝੀ ਕੀਤੀ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ।