ਦੇਸ਼-ਦੁਨੀਆ ਭਰ ਵਿੱਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਗੁਰਪੁਰਬ ਨੂੰ ਲੈ ਕੇ ਸੰਗਤ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਠੰਢ ਵੀ ਸੰਗਤ ਦੇ ਉਤਸ਼ਾਹ ਨੂੰ ਨਹੀਂ ਰੋਕ ਸਕੀ ਹੈ ਅਤੇ ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋ ਰਹੇ ਹਨ। ਗੁਰਪੁਰਬ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਮੰਦਿਰ ਸਾਹਿਬ ਨੂੰ ਵਿਸ਼ੇਸ਼ ਤੌਰ ‘ਤੇ ਸਜਾਇਆ ਗਿਆ ਹੈ, ਜਿਥੇ ਸੰਗਤਾਂ ਦਾ ਹੜ੍ਹ ਆਇਆ ਹੋਇਆ ਹੈ। ਉੱਥੇ ਹੀ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਸਥਿਤ ਗੁਰੂਦਵਾਰਾ ਸ਼੍ਰੀ ਬੇਰ ਸਾਹਿਬ ਵਿਖੇ ਵੀ ਸੰਗਤ ਵੱਡੀ ਗਿਣਤੀ ‘ਚ ਨਤਮਸਤਕ ਹੋ ਰਹੀ ਹੈ।