ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸ਼ਨੀਵਾਰ ਨੂੰ ਅਚਾਨਕ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਤੋਂ ਚੰਡੀਗੜ੍ਹ ਪੀਜੀਆਈ ਰੈਫਰ ਕੀਤਾ ਗਿਆ ਹੈ। 94 ਸਾਲਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਉਮੀਦਵਾਰ ਹਨ। ਦੱਸ ਦੇਈਏ ਕਿ ਲੰਬੀ ਤੋਂ ਚੋਣ ਲੜਨ ਵਾਲੇ ਸਭ ਤੋਂ ਪੁਰਾਣੇ ਉਮੀਦਵਾਰ ਹਨ। ਲੰਬੀ ਵਿਧਾਨ ਸਭਾ ਸੀਟ ਹਾਈ ਪ੍ਰੋਫਾਈਲ ਸੀਟ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਵਿੱਚ ਇਸ ਸੀਟ ਦੀ ਨੁਮਾਇੰਦਗੀ ਕਰਦੇ ਹਨ। ਪ੍ਰਕਾਸ਼ ਸਿੰਘ ਬਾਦਲ ਇਸ ਵਿਧਾਨ ਸਭਾ ਸੀਟ ਤੋਂ ਹੀ ਮੌਜੂਦਾ ਵਿਧਾਇਕ ਹਨ।
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ ਲੰਬੀ ਵਿਧਾਨ ਸਭਾ ਸੀਟ ਇੱਕ ਹਾਈ ਪ੍ਰੋਫਾਈਲ ਸੀਟ ਹੈ। ਪਿਛਲੀਆਂ ਚੋਣਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜਰਨੈਲ ਸਿੰਘ ਨੂੰ ਹਰਾਇਆ ਸੀ।