ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਤੋਂ ਬਾਅਦ ਬੀਤੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੇ ਵਿੱਚ ਮੋਦੀ ਸਰਕਾਰ ਨੇ ਤਿੰਨੋ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ। ਇੰਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਭਾਰਤ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਲੋਕਾਂ ਵੱਲੋਂ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ। ਆਮ ਲੋਕਾਂ ਦੇ ਨਾਲ-ਨਾਲ ਵਿਦੇਸ਼ਾ ‘ਚ ਇੱਕ ਅਹਿਮ ਰੁਤਬਾ ਰੱਖਣ ਵਾਲੇ ਲੋਕ ਵੀ ਖੇਤੀ ਕਾਨੂੰਨਾਂ ਦੇ ਰੱਦ ਹੋਣ ‘ਤੇ ਖੁਸ਼ੀ ਜ਼ਾਹਿਰ ਕਰ ਰਹੇ ਹਨ।
India’s #farmersprotest is the largest social movement we have seen. Amidst a global pandemic they have affected change and today as India parliament opens its winter session the 3 farm laws have been repealed. 👏🙏#FarmLawsRepealed https://t.co/l2ztmUq7bK
— Preet Kaur Gill MP (@PreetKGillMP) November 29, 2021
ਇਸੇ ਤਰਾਂ ਬ੍ਰਿਟੇਨ ਦੀ ਐੱਮ. ਪੀ. ਪ੍ਰੀਤ ਕੌਰ ਗਿੱਲ ਨੇ ਸੰਸਦ ਵਿਚ ਤਿੰਨੇ ਖੇਤੀ ਕਾਨੂੰਨ ਰੱਦ ਹੋਣ ‘ਤੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦਾ ਕਿਸਾਨ ਅੰਦੋਲਨ ਸਭ ਤੋਂ ਵੱਡਾ ਸਮਾਜਿਕ ਅੰਦੋਲਨ ਹੈ ਜੋ ਅਸੀਂ ਦੇਖਿਆ ਹੈ। ਕੋਰੋਨਾ ਮਹਾਮਾਰੀ ਦੌਰਾਨ ਵੀ ਕਿਸਾਨ ਪਿੱਛੇ ਨਹੀਂ ਹਟੇ। ਅਸੀਂ ਉਨ੍ਹਾਂ ਦੇ ਹੌਸਲੇ ਨੂੰ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾਂ ਦਿਨ ਸੀ ਅਤੇ ਅੱਜ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਲਈ ਬਹੁਤ-ਬਹੁਤ ਧੰਨਵਾਦ।