ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਅੰਮ੍ਰਿਤਸਰ ਦੌਰੇ ‘ਤੇ ਪਹੁੰਚੇ ਸਨ। ਰਾਸ਼ਟਰਪਤੀ 12:30 ਵਜੇ ਹਰਿਮੰਦਰ ਸਾਹਿਬ ਪੁੱਜੇ ਸਨ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਕਰੀਬ 2:30 ਘੰਟੇ ਬਿਤਾਏ ਅਤੇ ਸਿੱਖ ਪਰੰਪਰਾਵਾਂ ਅਤੇ ਗੁਰੂਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਸਬੰਧੀ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪਿਆ।
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਸ਼ਟਰਪਤੀ ਦਾ ਹਰਿਮੰਦਰ ਸਾਹਿਬ ਨਤਮਸਤਕ ਹੋਣਾ ਸੁਭਾਗ ਦੀ ਗੱਲ ਹੈ। ਉਨ੍ਹਾਂ ਨੇ ਦੋ ਮੁੱਖ ਮੰਗਾਂ ਬੰਦੀ ਸਿੱਖਾਂ ਦੀ ਰਿਹਾਈ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ 2014 ਨੂੰ ਲੈ ਕੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਕਿਹਾ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਸੀ ਕਿ ਸ਼੍ਰੋਮਣੀ ਕਮੇਟੀ ਖੁਦ ਰਾਸ਼ਟਰਪਤੀ ਨਾਲ ਮੁਲਾਕਾਤਕਰਨ ਬਾਰੇ ਸੋਚ ਰਹੀ ਸੀ ਅਤੇ ਉਹ ਖ਼ੁਦ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਰਾਸ਼ਟਰਪਤੀ ਕਰੀਬ 2:30 ਘੰਟੇ ਹਰਿਮੰਦਰ ਸਾਹਿਬ ਵਿਖੇ ਰਹੇ। ਇੱਥੇ ਉਨ੍ਹਾਂ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ। ਲੰਗਰ ਘਰ ਵਿੱਚ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਲੰਗਰ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਜਾਣਿਆ। ਉਨ੍ਹਾਂ ਕਾਫੀ ਸਮਾਂ ਗੁਰੂਦੁਆਰਾ ਸਾਹਿਬ ਵਿੱਚ ਬੈਠ ਕੇ ਕੀਰਤਨ ਵੀ ਸੁਣਿਆ। ਦੱਸ ਦੇਈਏ ਇਹ ਪਹਿਲੇ ਰਾਸ਼ਟਰਪਤੀ ਹਨ ਜੋ ਇੰਨਾ ਲੰਮਾ ਸਮਾਂ ਹਰਿਮੰਦਰ ਸਾਹਿਬ ਵਿੱਚ ਰਹੇ।
President Droupadi Murmu paid obeisance at Sri Harmandir Sahib during her visit to the holy city of Amritsar. She prayed for continued development, peace and harmony in the country. The President also participated in the langar with devotees. pic.twitter.com/8M4CJrXNce
— President of India (@rashtrapatibhvn) March 9, 2023
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਨਾਲ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ…ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ…ਸੰਗਤ ਨਾਲ ਗੁਰੂ ਕਾ ਲੰਗਰ ਛਕਿਆ…
ਦਰਬਾਰ ਸਾਹਿਬ ਨਤਮਸਤਕ ਹੋਣਾ ਸੁਭਾਗਾ ਸਮਾਂ ਹੁੰਦਾ ਹੈ ਤੇ ਮਨ ਨੂੰ ਹਮੇਸ਼ਾ ਇੱਥੇ ਆ ਕੇ ਸਕੂਨ ਮਿਲਦਾ ਹੈ…. pic.twitter.com/kTu4y0xPfK
— Bhagwant Mann (@BhagwantMann) March 9, 2023