[gtranslate]

ਸ਼੍ਰੀਲੰਕਾ ‘ਚ ਐਮਰਜੈਂਸੀ ਤੋਂ ਬਾਅਦ ਹਵਾਈ ਫਾਇਰਿੰਗ, ਰਾਸ਼ਟਰਪਤੀ ਦੇ ਦੇਸ਼ ਛੱਡ ਭੱਜਣ ਮਗਰੋਂ ਬੇਕਾਬੂ ਹੋਏ ਹਲਾਤ

president gotabaya rajapaksa fled to maldives

ਇਨ੍ਹੀਂ ਦਿਨੀਂ ਸ਼੍ਰੀਲੰਕਾ ਇਤਿਹਾਸਕ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਇੱਥੋਂ ਦੇ ਰਾਸ਼ਟਰਪਤੀ ਭਵਨ ‘ਤੇ ਲੋਕਾਂ ਨੇ ਕਬਜ਼ਾ ਕਰ ਲਿਆ ਹੈ। ਇਸ ਦੌਰਾਨ ਖਬਰ ਹੈ ਕਿ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਅੱਜ ਸਵੇਰੇ ਕੋਲੰਬੋ ਤੋਂ ਮਾਲਦੀਵ ਭੱਜ ਗਏ ਹਨ। ਉਹ ਆਪਣੀ ਪਤਨੀ ਅਤੇ ਦੋ ਅੰਗ ਰੱਖਿਅਕਾਂ ਦੇ ਨਾਲ ਹਵਾਈ ਸੈਨਾ ਦੇ ਇੱਕ ਵਿਸ਼ੇਸ਼ ਜਹਾਜ਼ ਵਿੱਚ ਦੇਸ਼ ਤੋਂ ਫਰਾਰ ਹੋ ਗਏ ਹਨ। ਅੱਜ ਗੋਟਾਬਾਯਾ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਵੀ ਅਸਤੀਫਾ ਦੇਣਾ ਸੀ। ਰਾਸ਼ਟਰਪਤੀ ਦੇ ਦੇਸ਼ ਛੱਡਣ ਦੀ ਖਬਰ ਨਾਲ ਪ੍ਰਦਰਸ਼ਨਕਾਰੀ ਫਿਰ ਭੜਕ ਗਏ ਹਨ। ਹਜ਼ਾਰਾਂ ਪ੍ਰਦਰਸ਼ਨਕਾਰੀ ਸੰਸਦ ਅਤੇ ਪ੍ਰਧਾਨ ਮੰਤਰੀ ਦਫ਼ਤਰ ਪਹੁੰਚ ਚੁੱਕੇ ਹਨ। ਫੌਜ ਅਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ ਹਨ। ਇਸ ਦੌਰਾਨ ਸ੍ਰੀਲੰਕਾ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਕਾਰਜਕਾਰੀ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਹੈ। ਇੱਥੇ ਰਾਨਿਲ ਵਿਕਰਮਸਿੰਘੇ ਨੂੰ ਕਾਰਜਕਾਰੀ ਰਾਸ਼ਟਰਪਤੀ ਬਣਾਏ ਜਾਣ ਤੋਂ ਬਾਅਦ ਭਾਰੀ ਹਿੰਸਾ ਹੋਈ ਹੈ। ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਚ ਦਾਖਲ ਹੋ ਗਏ ਹਨ ਅਤੇ ਸੰਸਦ ‘ਤੇ ਹਮਲਾ ਕਰ ਦਿੱਤਾ ਹੈ। ਪੁਲਿਸ ਨੇ ਬੇਕਾਬੂ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੇ ਨਾਲ ਹੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਕੋਲੰਬੋ ‘ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਸੁਰੱਖਿਆ ਕਰਮਚਾਰੀਆਂ ਨੇ ਗੋਲੀਬਾਰੀ ਕੀਤੀ ਹੈ । ਰਿਹਾਇਸ਼ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਰਮੀਆਂ ਨੇ ਹਵਾਈ ਫਾਇਰਿੰਗ ਕੀਤੀ ਹੈ।

Leave a Reply

Your email address will not be published. Required fields are marked *