ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਯੂਰਪੀ ਦੌਰੇ ਦੇ ਆਖਰੀ ਪੜਾਅ ‘ਤੇ ਬੁੱਧਵਾਰ ਨੂੰ ਫਰਾਂਸ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ ਇੱਥੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਗੇ ਅਤੇ ਦੁਵੱਲੇ ਅਤੇ ਆਪਸੀ ਹਿੱਤਾਂ ਦੇ ਮੁੱਦਿਆਂ ‘ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਟਵੀਟ ਵਿੱਚ ਕਿਹਾ, ‘ਹੈਲੋ ਪੈਰਿਸ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੌਰੇ ‘ਤੇ ਪੈਰਿਸ ਪਹੁੰਚ ਗਏ ਹਨ।” ਪਿਛਲੇ ਹਫ਼ਤੇ ਮੈਕਰੋਨ ਦੇ ਫ਼ਰਾਂਸ ਦੇ ਰਾਸ਼ਟਰਪਤੀ ਵਜੋਂ ਦੁਬਾਰਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਮੈਕਰੋਨ ਨੂੰ ਮਿਲਣ ਵਾਲੇ ਪਹਿਲੇ ਕੁੱਝ ਵਿਸ਼ਵ ਨੇਤਾਵਾਂ ਵਿੱਚੋਂ ਇੱਕ ਹੋਣਗੇ। ਉਨ੍ਹਾਂ ਨੇ ਮੁੜ ਚੁਣੇ ਜਾਣ ਤੋਂ ਬਾਅਦ ਮੈਕਰੋਨ ਨੂੰ ਵਧਾਈ ਦਿੱਤੀ ਸੀ।
Landed in Paris. France is one of India’s strongest partners, with our nations cooperating in diverse areas. 🇮🇳 🇫🇷 pic.twitter.com/NCxsFFOgjX
— Narendra Modi (@narendramodi) May 4, 2022