ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕੀਤੀ ਹੈ। ਲਖੀਮਪੁਰ ਘਟਨਾ ਵਿੱਚ ਜਾਨ ਗਵਾਉਣ ਵਾਲੇ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਦੀ ਅੱਜ ਟਿਕੁਨੀਆ ਵਿੱਚ ਅੰਤਿਮ ਅਰਦਾਸ ਹੋਈ ਹੈ। ਇਸ ਦੌਰਾਨ ਪ੍ਰਿਯੰਕਾ ਗਾਂਧੀ ਵਾਡਰਾ, ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ, ਯੂਪੀ ਕਾਂਗਰਸ ਦੇ ਮੁਖੀ ਅਜੈ ਕੁਮਾਰ ਲੱਲੂ ਲਖੀਮਪੁਰ ਖੀਰੀ ਦੇ ਟਿਕੁਨੀਆ ਪਹੁੰਚੇ ਸਨ।
ਇਸ ਦੇ ਨਾਲ ਹੀ ਅਕਾਲੀ ਦਲ ਤੋਂ ਮਨਜਿੰਦਰ ਸਿੰਘ ਸਿਰਸਾ ਵੀ ਇੱਥੇ ਪਹੁੰਚੇ ਸਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਆਗੂਆਂ ਦਾ ਧੰਨਵਾਦ ਕੀਤਾ ਪਰ ਉਨ੍ਹਾਂ ਨੂੰ ਮੰਚ ‘ਤੇ ਆਉਣ ਨਹੀਂ ਦਿੱਤਾ।