ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹਿਆਂ ਹਨ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪੰਜਾਬ ‘ਚ ਰੈਲੀਆਂ ਨੂੰ ਸੰਬੋਧਨ ਕੀਤਾ ਜਾਵੇਗਾ ਪਰ ਪ੍ਰਧਾਨਮੰਤਰੀ ਮੋਦੀ ਤੋਂ ਪਹਿਲਾਂ ਪੰਜਾਬ ਚ ਪ੍ਰਿਯੰਕਾ ਗਾਂਧੀ ਐਂਟਰੀ ਕਰਨ ਲਈ ਤਿਆਰ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦਾ ਹੋਣਗੀਆਂ। ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਹੈ। ਜਿਥੇ ਸਾਰੀਆਂ ਪਾਰਟੀਆਂ ਦੇ ਵੱਡੇ ਲੀਡਰ ਦਿੱਲੀ ਤੋਂ ਪੰਜਾਬ ਆ ਰਹੇ ਹਨ ਉਥੇ ਹੀ ਹੁਣ ਕਾਂਗਰਸ ਨੇ ਵੀ ਪ੍ਰਚਾਰ ਦੀ ਤਿਆਰੀ ਖਿੱਚ ਲਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਕਾਂਗਰਸ ਵੱਲੋਂ ਪ੍ਰਿਯੰਕਾ ਗਾਂਧੀ ਪੰਜਾਬ ਚ ਰੈਲੀਆਂ ਨੂੰ ਸੰਵੋਧਨ ਕਰਨ ਲਈ ਆਉਣਗੇ। ਜਿਨ੍ਹਾਂ ਵੱਲੋਂ 13 ਫਰਵਰੀ ਨੂੰ ਧੂਰੀ ਅਤੇ ਡੇਰਾਬਸੀ ਤੋਂ ਇਲਾਵਾ ਕੋਟਕਪੂਰਾ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਾਂਗਰਸ ਨੇ ਇਸ ਰੈਲੀ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।