ਐਤਵਾਰ ਨੂੰ ਆਕਲੈਂਡ ਦੇ 84 ਲੇਡੀ ਰੂਬੀ ਡਰਾਈਵ ਈਸਟ ਤਮਾਕੀ ਨਿਊਜ਼ੀਲੈਂਡ ਵਿਖੇ ਸਥਿਤ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕ ਖਿਲਾਫ ਸੰਗਤਾਂ ਵੱਲੋ ਪ੍ਰਦਰਸ਼ਨ ਕੀਤਾ ਜਾਂ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਹ ਪ੍ਰਦਰਸ਼ਨ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕ ਗੁਰਿੰਦਰਪਾਲ ਸਿੰਘ ਬੰਟੀ ਖਿਲਾਫ ਕੀਤਾ ਜਾਂ ਰਿਹਾ ਹੈ। ਦਰਅਸਲ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਨੇ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕ ਗੁਰਿੰਦਰਪਾਲ ਸਿੰਘ ਬੰਟੀ ‘ਤੇ ਸਿੱਖ ਧਰਮ ਦੀ ਰਹਿਤ ਮਰਿਆਦਾ ਦਾ ਉਲੰਘਣ ਕਰਨ ਦਾ ਦੋਸ਼ ਲਗਾਇਆ ਹੈ।
ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਵੱਲੋ ਗੁਰੂਘਰ ਦੇ ਪ੍ਰਬੰਧਕ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਗਏ ਹਨ। ਸੰਗਤਾਂ ਨੇ ਗੁਰੂਘਰ ਦੇ ਅੰਦਰ ਜਾਤੀ ਵਿਤਕਰਾ ਕਰਨ ਦਾ ਵੀ ਆਰੋਪ ਲਗਾਇਆ ਹੈ। ਇਸ ਮਾਮਲੇ ਦੀ ਗੰਭੀਰਤਾਂ ਨੂੰ ਦੇਖਦਿਆਂ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਕੋਲ ਇਸ ਮਸਲੇ ਨੂੰ ਚੁੱਕਣ ਦੀ ਗੱਲ ਕਹੀ ਹੈ। ਸੰਗਤਾਂ ਨੇ ਕਿਹਾ ਕਿ ਜੱਥੇਦਾਰ ਸਾਹਿਬ ਨੂੰ ਇਸ ਮਾਮਲੇ ਸਬੰਧੀ ਇੱਕ ਮੰਗ ਪੱਤਰ ਭੇਜਿਆ ਜਾਵੇਗਾ ਅਤੇ ਜਲਦ ਤੋਂ ਜਲਦ ਇਸ ਸਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ। ਵੀਡੀਓ ਦੇਖਣ ਦੇ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ —