Morrinsville ਨੇੜੇ ਇੱਕ ਫਾਰਮ ‘ਤੇ ਕੰਮ ਵਾਲੀ ਥਾਂ ‘ਤੇ ਵਾਪਰੀ ਘਟਨਾ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਸਵੇਰੇ 8 ਵਜੇ ਤੋਂ ਪਹਿਲਾਂ ਬੁਲਾਇਆ ਗਿਆ ਸੀ। ਹਾਦਸੇ ‘ਚ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਸੀ ਪਰ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਵਰਕਸੇਫ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਹਾਲਾਂਕਿ ਹਾਦਸਾ ਕੀ ਅਤੇ ਕਿਵੇਂ ਵਾਪਰਿਆ ਸੀ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
![prson dies in farm incident](https://www.sadeaalaradio.co.nz/wp-content/uploads/2024/07/WhatsApp-Image-2024-07-27-at-11.31.52-PM-950x534.jpeg)