ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਹੁਕਮ ਦਿੱਤਾ ਹੈ। ਇਸ ਤਹਿਤ ਪੰਜਾਬ ਵਿੱਚ ਠੇਕੇ ’ਤੇ ਚੱਲ ਰਹੇ 35000 ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰੁੱਪ ਸੀ ਅਤੇ ਗਰੁੱਪ ਡੀ ਸ਼੍ਰੇਣੀ ਦੇ 35,000 ਠੇਕੇ ‘ਤੇ ਰੱਖੇ ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਦਿੱਤੇ ਹਨ। ਸੀ.ਐੱਮ. ਮਾਨ ਨੇ ਇਸ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।
Another day, another poll promise fulfilled!
Punjab CM @BhagwantMann regularizes jobs of 35,000 contractual government employees in Group C and Group D category. pic.twitter.com/61lcjOUQcO
— AAP (@AamAadmiParty) March 22, 2022
ਦੱਸ ਦਈਏ ਕਿ ਆਪਣੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗਾਰੰਟੀ ਵੀ ਸ਼ਾਮਿਲ ਸੀ। ਸੀ.ਐੱਮ. ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਆਪਣੀਆਂ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀ.ਐੱਮ. ਨੇ ਪੰਜਾਬ ਵਿੱਚ 25000 ਨੌਕਰੀਆਂ ਕੱਢਣ ਦਾ ਵੀ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚ 10 ਹਜ਼ਾਰ ਪੰਜਾਬ ਪੁਲਿਸ ਦੀਆਂ ਅਸਾਮੀਆਂ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਸੀ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਸਬੰਧੀ ਇਸ਼ਤਿਹਾਰ ਜਾਰੀ ਹੋ ਜਾਏਗਾ।