ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਬਣਾਉਣ ਦੇ ਮੁੱਦੇ ’ਤੇ ਵੀਰਵਾਰ ਨੂੰ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁੱਦੇ ‘ਤੇ ਸੂਬੇ ਦਾ ਪੁਰਾਣਾ ਸਟੈਂਡ ਬਰਕਰਾਰ ਰੱਖਦੇ ਹੋਏ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਪ੍ਰਧਾਨਗੀ ਹੇਠ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਕਰੀਬ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਮੈਂ ਇਹ ਕਹਿ ਰਿਹਾ ਹਾਂ ਕਿ ਸਾਡੇ ਕੋਲ ਕਿਸੇ ਨਾਲ ਸਾਂਝਾ ਕਰਨ ਲਈ ਕੋਈ ਪਾਣੀ ਨਹੀਂ ਹੈ। ਮੈਂ ਮੀਟਿੰਗ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਸੂਚਿਤ ਕੀਤਾ ਹੈ ਕਿ ਅਸੀਂ ਆਪਣੇ ਪਹਿਲੇ ਸਟੈਂਡ ਉੱਤੇ ਕਾਇਮ ਹਾਂ ਕਿ ਸਾਡੇ ਕੋਲ ਪਾਣੀ ਨਹੀਂ ਹੈ।
ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਪਾਣੀਆਂ ਦੀ ਗੱਲ ਕਰਨ ਨਹੀਂ ਆਏ, ਪੰਜਾਬ ਪਹਿਲਾਂ ਐਸਵਾਈਐਲ ਨਹਿਰ ਬਣਾਵੇ ਫਿਰ ਦੇਖਾਂਗੇ। ਮਾਨ ਨੇ ਕਿਹਾ ਕਿ ਜਦੋਂ ਸਾਡੇ ਕੋਲ ਸਪਲਾਈ ਕਰਨ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦਾ ਕੀ ਫਾਇਦਾ। ਇਸ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਹੋਏ। ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਪਾਣੀਆਂ ਦੀ ਗੱਲ ਕਰਨ ਨਹੀਂ ਆਏ, ਪੰਜਾਬ ਪਹਿਲਾਂ ਐਸਵਾਈਐਲ ਨਹਿਰ ਬਣਾਵੇ ਫਿਰ ਦੇਖਾਂਗੇ। ਮਾਨ ਨੇ ਕਿਹਾ ਕਿ ਜਦੋਂ ਸਾਡੇ ਕੋਲ ਸਪਲਾਈ ਕਰਨ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦਾ ਕੀ ਫਾਇਦਾ। ਇਸ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਉੱਚ ਅਧਿਕਾਰੀ ਵੀ ਸ਼ਾਮਲ ਹੋਏ।