ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਸੋਮਵਾਰ (4 ਨਵੰਬਰ) ਨੂੰ ਉੱਤਰ ਪ੍ਰਦੇਸ਼, ਪੰਜਾਬ ਅਤੇ ਕੇਰਲ ਦੀਆਂ 15 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਲਈ ਮੁੜ ਸ਼ੈਡਿਊਲ ਜਾਰੀ ਕੀਤਾ ਹੈ। ਹੁਣ ਵੋਟਾਂ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਪੈਣਗੀਆਂ। ਨਤੀਜਾ 23 ਨਵੰਬਰ ਨੂੰ ਹੀ ਆਵੇਗਾ। ਇਨ੍ਹਾਂ ਸੂਬਿਆਂ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੀ ਮੰਗ ‘ਤੇ ਤਰੀਕਾਂ ‘ਚ ਬਦਲਾਅ ਕੀਤਾ ਗਿਆ ਹੈ। ਇਨ੍ਹਾਂ ਪਾਰਟੀਆਂ ਵਿੱਚ ਭਾਜਪਾ, ਕਾਂਗਰਸ, ਆਰਐਲਡੀ, ਬਸਪਾ ਸ਼ਾਮਿਲ ਹਨ।
ਪੰਜਾਬ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਸਾਰੀਆਂ ਚਾਰ ਸੀਟਾਂ ਤੋਂ ਵਿਧਾਇਕ ਇਸ ਸਾਲ ਸੰਸਦ ਮੈਂਬਰ ਚੁਣੇ ਗਏ ਸਨ। ਜਿਸ ਤੋਂ ਬਾਅਦ ਸਾਰੀਆਂ ਚਾਰ ਸੀਟਾਂ ਖਾਲੀ ਹੋ ਹੋਈਆਂ ਸਨ।