[gtranslate]

ਪੰਜਾਬ ਨੂੰ ਮਿਲੇ ਚੰਡੀਗੜ੍ਹ, ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਮਤਾ ਹੋਇਆ ਪਾਸ, PM ਮੋਦੀ ਤੇ ਗ੍ਰਹਿ ਮੰਤਰੀ ਸ਼ਾਹ ਮੁਲਾਕਾਤ ਕਰਨਗੇ CM ਮਾਨ

punjab assembly session

ਚੰਡੀਗੜ੍ਹ ਪੰਜਾਬ ਨੂੰ ਤੁਰੰਤ ਦੇਣ ਦਾ ਮਤਾ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਹੈ । ਇਸ ਦੌਰਾਨ ਕਾਂਗਰਸ, ਅਕਾਲੀ ਦਲ ਅਤੇ ਬਸਪਾ ਨੇ ਸਮਰਥਨ ਦਿੱਤਾ। ਦੂਜੇ ਪਾਸੇ ਭਾਜਪਾ ਨੇ ਇਸ ਦਾ ਵਿਰੋਧ ਕਰਦਿਆਂ ਮਾਨ ਸਰਕਾਰ ਦੀ ਨੀਅਤ ‘ਤੇ ਸਵਾਲ ਖੜ੍ਹੇ ਕੀਤੇ ਹਨ। ਮਤਾ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਬਚਾਉਣ ਲਈ ਸੰਸਦ ਦੇ ਅੰਦਰ ਅਤੇ ਬਾਹਰ ਅਤੇ ਸੜਕਾਂ ‘ਤੇ ਲੜਾਈ ਲੜਨ ਲਈ ਤਿਆਰ ਹਨ। ਇਸ ਸਬੰਧੀ ਉਹ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਲੈਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਿਲਣਗੇ। ਚੰਡੀਗੜ੍ਹ ‘ਚ ਮੁਲਾਜ਼ਮਾਂ ‘ਤੇ ਕੇਂਦਰੀ ਨਿਯਮ ਲਾਗੂ ਕੀਤੇ ਜਾਣ ਤੋਂ ਬਾਅਦ ਇਹ ਵਿਵਾਦ ਸ਼ੁਰੂ ਹੋਇਆ ਹੈ।

ਭਾਜਪਾ ਵੱਲੋਂ ਵਾਕਆਊਟ ਕਰਨ ‘ਤੇ CM ਮਾਨ ਨੇ ਵਰ੍ਹਦਿਆਂ ਕਿਹਾ ਕਿ ਭਾਜਪਾ ਵੱਲੋਂ ਉਨ੍ਹਾਂ ਦੀ ਆਦਤ ਮੁਤਾਬਕ ਇਸ ਮਤੇ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਪਾਣੀ ਪੰਜਾਬ ਦਾ ਪੀਂਦੇ ਹਨ ਤੇ ਅੰਨ ਵੀ ਪੰਜਾਬ ਦਾ ਹੀ ਖਾਂਦੇ ਹਨ, ਪਰ ਲੋੜ ਪੈਣ ‘ਤੇ ਕਦੇ ਵੀ ਪੰਜਾਬ ਦਾ ਸਾਥ ਨਹੀਂ ਦਿੰਦੇ।

Leave a Reply

Your email address will not be published. Required fields are marked *