ਪੰਜਾਬ ਦੀਆਂ ਉਮੀਦਾਂ ਦਾ ਬਜਟ ਅੱਜ ਪੇਸ਼ ਹੋਣ ਜਾ ਰਿਹਾ ਹੈ। ਬਜਟ ਵਿਵਾਦਾਂ ਨਾਲ ਭਰਿਆ ਹੋਣ ਦੀ ਉਮੀਦ ਹੈ। ਵਿਰੋਧੀ ਧਿਰ ਆਪਣੇ ਨਾ ਪੂਰੇ ਹੋਣ ਵਾਲੇ ਵਾਅਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮਾਨ ਸਰਕਾਰ ਵਿੱਤੀ ਸਾਲ 2025-26 ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕਰੇਗੀ। ਬਜਟ ਦਾ ਫੋਕਸ 2027 ਦੀਆਂ ਵਿਧਾਨ ਸਭਾ ਚੋਣਾਂ ‘ਤੇ ਹੋਵੇਗਾ। ਇਹ ਬਜਟ ਮਾਨ ਸਰਕਾਰ 2.0 ਦੀ ਨੀਂਹ ਰੱਖਦਾ ਨਜ਼ਰ ਆਵੇਗਾ। ਸੂਬੇ ਦੀਆਂ ਇੱਕ ਕਰੋੜ ਔਰਤਾਂ ਨੂੰ ਸਰਕਾਰੀ ਬਜਟ ਤੋਂ ਸਭ ਤੋਂ ਵੱਡੀ ਉਮੀਦ ਹੈ। ਸਰਕਾਰ ਨੇ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਮਾਨ ਸਰਕਾਰ ਦੇ ਇਸ ਬਜਟ ਵਿੱਚ ਸਿਹਤ, ਸਿੱਖਿਆ, ਕਾਰੋਬਾਰ, ਨਿਵੇਸ਼, ਬੁਨਿਆਦੀ ਢਾਂਚੇ ਅਤੇ ਖਾਸ ਕਰਕੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪੈਕੇਜ ਦੇਣ ‘ਤੇ ਧਿਆਨ ਦਿੱਤਾ ਜਾ ਸਕਦਾ ਹੈ। ਚਾਲੂ ਮਾਲੀ ਸਾਲ ਲਈ ਪੰਜਾਬ ਸਰਕਾਰ ਨੇ ਪਹਿਲੀ ਵਾਰ 2 ਲੱਖ ਕਰੋੜ ਰੁਪਏ ਦੇ ਬਜਟ ਦਾ ਅੰਕੜਾ ਪਾਰ ਕੀਤਾ ਹੈ।
