ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਸੀ ਤੇ ਹੁਣ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਚੁੱਕਿਆ ਹੈ। ਮੈਦਾਨ ਵਿਚ ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ ਸਣੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ ਵੀ ਸਨ। ਦੱਸ ਦੇਈਏ ਚੱਬੇਵਾਲ-ਡੇਰਾ ਬਾਬਾ ਨਾਨਕ ਤੇ ਗਿੱਦੜਬਾਹਾ ਸੀਟ ‘ਆਪ’ ਨੇ ਜਿੱਤੀ ਹੈ ਜਦਕਿ ਬਰਨਾਲਾ ਸੀਟ ਕਾਂਗਰਸ ਦੇ ਹਿੱਸੇ ਆਈ ਹੈ।
