ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਵੇਗੀ। ਇਹ ਫੈਸਲਾ ਸ਼ੁੱਕਰਵਾਰ ਨੂੰ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਜਿਸ ਥਾਂ ‘ਤੇ ਕੈਬਨਿਟ ਮੀਟਿੰਗ ਹੋਵੇਗੀ, ਉਥੇ ਸਰਕਾਰ ਪੂਰਾ ਦਿਨ ਮੌਜੂਦ ਰਹੇਗੀ। ਸ਼ੁੱਕਰਵਾਰ ਨੂੰ ਪਹਿਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਰੱਖੀ ਗਈ ਸੀ। ਸੀ.ਐਮ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਅਸੀਂ ਦਫਤਰਾਂ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਖਤਮ ਕਰ ਦੇਵਾਂਗੇ। ‘ਸਰਕਾਰ ਆਪ ਦਾ ਦੁਆਰ’ ਮੁਹਿੰਮ ਤਹਿਤ ਅੱਜ ਪਹਿਲੀ ਕੈਬਨਿਟ ਮੀਟਿੰਗ ਹੋਈ ਸੀ।
ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ ਵੱਖੋ-ਵੱਖ ਸ਼ਹਿਰਾਂ ਤੇ ਪਿੰਡਾਂ 'ਚ ਹੋਇਆ ਕਰਨਗੀਆਂ
ਅਸੀਂ ਲੋਕਾਂ ਦੀਆਂ ਦਫ਼ਤਰਾਂ ਤੇ ਚੰਡੀਗੜ੍ਹ ਆਉਣ ਵਾਲੀਆਂ ਖੱਜਲ-ਖ਼ੁਆਰੀਆਂ ਨੂੰ ਖ਼ਤਮ ਕਰਾਂਗੇ
'ਸਰਕਾਰ ਤੁਹਾਡੇ ਦੁਆਰ' ਨਾਮ ਦੀ ਮੁਹਿੰਮ ਤਹਿਤ ਅੱਜ ਹੋਈ ਪਹਿਲੀ ਕੈਬਨਿਟ ਮੀਟਿੰਗ
—CM @BhagwantMann pic.twitter.com/8wDXmnWKJJ
— AAP Punjab (@AAPPunjab) April 28, 2023