[gtranslate]

Punjab Cabinet : ਅੱਜ ਹੋਵੇਗਾ ਪੰਜਾਬ ਕੈਬਨਿਟ ਦਾ ਵਿਸਥਾਰ, ਇਹ 2 ਵਿਧਾਇਕ ਬਣ ਸਕਦੇ ਨੇ ਮੰਤਰੀ, ਨਿੱਝਰ ਨੇ ਦਿੱਤਾ ਅਸਤੀਫਾ

punjab cabinet will be expanded

ਜਲੰਧਰ ਉਪ-ਚੋਣਾਂ ਦੀ ਜਿੱਤ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ (ਆਪ) ਸਰਕਾਰ ਬੁੱਧਵਾਰ ਨੂੰ ਦੋ ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਿਲ ਕਰਨ ਜਾ ਰਹੀ ਹੈ। ਜਲੰਧਰ ਦੇ ਕਰਤਾਰਪੁਰ ਹਲਕੇ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਮਾਨ ਸਰਕਾਰ ਦੇ ਨਵੇਂ ਕੈਬਨਿਟ ਮੰਤਰੀ ਹੋਣਗੇ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ। ਮੁੱਖ ਮੰਤਰੀ ਦਫ਼ਤਰ ਨੇ ਮੰਗਲਵਾਰ ਨੂੰ ਰਾਜਪਾਲ ਤੋਂ ਮੰਤਰੀ ਮੰਡਲ ਦੇ ਵਿਸਥਾਰ ਲਈ ਸਮਾਂ ਮੰਗਿਆ ਸੀ। ਰਾਜ ਭਵਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਦਾ ਸਮਾਂ ਸਵੇਰੇ 11 ਵਜੇ ਤੈਅ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੀ ਸ਼ਾਮਿਲ ਹੋਣ ਦੀ ਚਰਚਾ ਹੈ।

ਦੱਸ ਦੇਈਏ ਕਿ ਮਾਨ ਸਰਕਾਰ ਦੇ ਮੰਤਰੀ ਮੰਡਲ ਵਿੱਚ 18 ਮੰਤਰੀ ਬਣਾਏ ਜਾ ਸਕਦੇ ਹਨ। ਇਸ ਸਮੇਂ ਮਾਨ ਸਮੇਤ 15 ਮੰਤਰੀ ਹਨ ਜਦਕਿ ਤਿੰਨ ਮੰਤਰੀਆਂ ਦੇ ਅਹੁਦੇ ਖਾਲੀ ਹਨ। ਮੰਤਰੀ ਮੰਡਲ ਵਿੱਚ ਦੋ ਮੰਤਰੀਆਂ ਨੂੰ ਥਾਂ ਦੇਣ ਤੋਂ ਬਾਅਦ ਵੀ ਇੱਕ ਸੀਟ ਬਚੀ ਰਹੇਗੀ।

Likes:
0 0
Views:
289
Article Categories:
India News

Leave a Reply

Your email address will not be published. Required fields are marked *